ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦਾ ਨਿਰੀਖਣ

ਸਿਵਲ ਸਰਜਨ ਵੱਲੋਂ ਸਰਕਾਰੀ ਹਸਪਤਾਲ ਦਾ ਨਿਰੀਖਣ

ਸਰਕਾਰੀ ਹਸਪਤਾਲ ਵਿੱਚ ਇਕ ਮਰੀਜ਼ ਨਾਲ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ।

ਦਰਸ਼ਨ ਸਿੰਘ ਸੋਢੀ

ਐਸ.ਏ.ਐਸ. ਨਗਰ (ਮੁਹਾਲੀ), 24 ਮਈ

ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਅੱਜ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਵਾਰਡ ਦਾ ਦੌਰਾ ਕਰ ਕੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਾ. ਆਦਰਸ਼ਪਾਲ ਕੌਰ ਨੇ ਚੈਕਿੰਗ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜ਼ੋ-ਸਾਮਾਨ ਦੀ ਜਾਂਚ ਕੀਤੀ ਅਤੇ ਖ਼ੁਦ ਵੱਖ-ਵੱਖ ਕਮਰਿਆਂ ਵਿੱਚ ਜਾ ਕੇ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਸਾਰਾ ਸਟਾਫ਼ ਡਿਊਟੀ ’ਤੇ ਹਾਜ਼ਰ ਸੀ। ਸਿਵਲ ਸਰਜਨ ਨੇ ਹਸਪਤਾਲ ਵਿੱਚ ਜ਼ੇਰੇ ਇਲਾਜ ਮਰੀਜ਼ਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਮਰੀਜ਼ਾਂ ਨੇ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ।

ਸਿਵਲ ਸਰਜਨ ਨੇ ਡਾਕਟਰਾਂ ਸਮੇਤ ਪੈਰਾ ਮੈਡੀਕਲ ਸਟਾਫ਼ ਨੂੰ ਹਦਾਇਤਾਂ ਦਿੱਤੀਆਂ ਕਿ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਚੈੱਕ ਕੀਤਾ ਜਾਵੇ ਅਤੇ ਉਨ੍ਹਾਂ ਦੀ ਮੁੱਢਲੀ ਜਾਂਚ ਤੇ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਐਮਰਜੈਂਸੀ ਕੇਸਾਂ ਦੌਰਾਨ ਪਰਚੀ ਬਣਾਉਣ ਸਮੇਤ ਬਾਕੀ ਕਾਰਵਾਈ ਬਾਅਦ ਵਿੱਚ ਮੁਕੰਮਲ ਕੀਤੀ ਜਾ ਸਕਦੀ ਹੈ ਪਰ ਪਹਿਲਾ ਕੰਮ ਮਰੀਜ਼ ਨੂੰ ਸੰਭਾਲਣਾ ਅਤੇ ਇਲਾਜ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਲਿਆਉਣ ਲਈ ਕਹਿਣ ਦੀ ਥਾਂ ਹਸਪਤਾਲ ਵਿੱਚ ਹੀ ਉਪਲਬਧ ਦਵਾਈਆਂ ਦਿੱਤੀਆਂ ਜਾਣ। ਉਨ੍ਹਾਂ ਸਾਰੇ ਕਮਰਿਆਂ ਅਤੇ ਵਿਹੜੇ ਵਿੱਚ ਸਾਫ਼-ਸਫ਼ਾਈ ਵੱਲ ਹੋਰ ਵਧੇਰੇ ਧਿਆਨ ਦੇਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਤੰਦਰੁਸਤੀ ਉਨ੍ਹਾਂ ਦੀ ਪਹਿਲੀ ਤਰਜੀਹ ਹੈ, ਜਿਸ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਡਾ. ਆਦਰਸ਼ਪਾਲ ਕੌਰ ਨੇ ਮੈਡੀਕਲ ਅਫ਼ਸਰਾਂ ਅਤੇ ਹੋਰ ਸਟਾਫ਼ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਮਰੀਜ਼ਾਂ ਨਾਲ ਹਮਦਰਦੀ ਅਤੇ ਪਿਆਰ ਭਰਿਆ ਵਿਵਹਾਰ ਕਰਨ। ਜੇਕਰ ਕਦੇ ਕੋਈ ਅਣਸੁਖਾਵੀਂ ਸਥਿਤੀ ਪੈਦਾ ਹੋ ਵੀ ਜਾਂਦੀ ਹੈ ਤਾਂ ਮਰੀਜ਼ਾਂ ਪ੍ਰਤੀ ਹਲੀਮੀ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰ ਅਤੇ ਮਰੀਜ਼ ਦਾ ਰਿਸ਼ਤਾ ਬਹੁਤ ਅਹਿਮੀਅਤ ਰੱਖਦਾ ਹੈ। ਜੇ ਦੋਵਾਂ ਵਿਚਾਲੇ ਸਾਂਝ ਹੈ ਤਾਂ ਸਹੀ ਅਤੇ ਮਿਆਰੀ ਇਲਾਜ ਵਿੱਚ ਮਦਦ ਮਿਲਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All