ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਿਵਲ ਸਰਜਨ ਵੱਲੋਂ ਕੁਰਾਲੀ ਦੇ ਸਰਕਾਰੀ ਹਸਪਤਾਲ ਦਾ ਦੌਰਾ

ਹਸਪਤਾਲ ਵਿੱਚ ਸਾਫ਼-ਸਫ਼ਾਈ ਦੀ ਘਾਟ ਰੜਕੀ; ਲੋੜੀਂਦੇ ਪ੍ਰਬੰਧ ਕਰਨ ਦੀ ਹਦਾਇਤ
ਮਰੀਜ਼ਾਂ ਨਾਲ ਗੱਲਬਾਤ ਕਰਦੇ ਸਿਵਲ ਸਰਜਨ ਡਾ. ਸੰਗੀਤਾ ਜੈਨ।
Advertisement

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਅੱਜ ਕੁਰਾਲੀ ਵਿੱਚ ਕਮਿਊਨਿਟੀ ਸਿਹਤ ਕੇਂਦਰ ਦਾ ਅਚਨਚੇਤ ਦੌਰਾ ਕੀਤਾ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਡਾ. ਜੈਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਸਾਫ਼-ਸਫ਼ਾਈ ਦੀ ਘਾਟ ਦਾ ਨੋਟਿਸ ਲਿਆ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਹਦਾਇਤ ਕੀਤੀ ਕਿ ਹਸਪਤਾਲ ਨੂੰ ਸਾਫ਼-ਸੁਥਰਾ ਰੱਖਣ ਲਈ ਲੋੜੀਦੇ ਪ੍ਰਬੰਧ ਕੀਤੇ ਜਾਣ। ਇਸ ਮੌਕੇ ਡਾ. ਜੈਨ ਨੇ ਮਰੀਜ਼ਾਂ ਨੂੰ ਮੁਫ਼ਤ ਦਿਤੀਆਂ ਜਾਣ ਵਾਲੀਆਂ ਦਵਾਈਆਂ ਦੀ ਉਪਲਬਧਤਾ ਅਤੇ ਮੈਡੀਕਲ ਸਾਜ਼ੋ-ਸਾਮਾਨ ਦੀ ਵੀ ਜਾਂਚ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਾਕਟਰ ਵੱਲੋਂ ਲਿਖੀ ਹਰ ਜ਼ਰੂਰੀ ਦਵਾਈ ਹਸਪਤਾਲ ਦੇ ਅੰਦਰ ਹੀ ਮਿਲਣੀ ਚਾਹੀਦੀ ਹੈ। ਇਸੇ ਦੌਰਾਨ ਗੱਲਬਾਤ ਕਰਿਦਆਂ ਸਿਵਲ ਸਰਜਨ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਨੂੰ ਹਰ ਹਾਲਤ ਵਿੱਚ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ਨਾ ਕੀਤੀ ਜਾਵੇ।

ਇਸ ਦੌਰਾਨ ਉਨ੍ਹਾਂ ਹਾਜ਼ਰੀ ਰਜਿਸਟਰ ਵੀ ਚੈੱਕ ਕੀਤੇ ਅਤੇ ਹਦਾਇਤ ਕੀਤੀ ਕਿ ਦਫ਼ਤਰ ਆਉਣ ਅਤੇ ਜਾਣ ਦੇ ਨਿਰਧਾਰਤ ਸਮੇਂ ’ਚ ਹਾਜ਼ਰੀ ਯਕੀਨੀ ਬਣਾਈ ਜਾਵੇ। ਹਸਪਤਾਲ ਦੇ ਐੱਸਐੱਮਓ ਡਾ. ਅਮਿਤ ਕੁਮਾਰ ਨੇ ਸਿਵਲ ਸਰਜਨ ਨੂੰ ਭਰੋਸਾ ਦਿਤਾ ਕਿ ਉਹ ਹਸਪਤਾਲ ਦੀ ਸਾਫ਼-ਸਫ਼ਾਈ ਅਤੇ ਹੋਰ ਕਮੀਆਂ ਦੂਰ ਕਰਨ ਲਈ ਲੋੜੀਂਦੇ ਇੰਤਜ਼ਾਮ ਕਰਨਗੇ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਡਾ. ਦਵਿੰਦਰ ਗੁਪਤਾ ਅਤੇ ਡਾ. ਸਾਹਿਲ ਕਾਲੀਆ ਵੀ ਮੌਜੂਦ ਸਨ।

Advertisement

Advertisement