DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

zirakpur news: ਵੋਟਰ ਸੂਚੀਆਂ ’ਚ ਗੜਬੜ ਦਾ ਦਾਅਵਾ

ਸਾਬਕਾ ਵਿਧਾਇਕ ਵੱਲੋਂ ਹਾਈ ਕੋਰਟ ਜਾਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਸਾਬਕਾ ਵਿਧਾਇਕ ਐੱਨ ਕੇ ਸ਼ਰਮਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਰੂਬਲ
Advertisement

ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਐੱਨ ਕੇ ਸ਼ਰਮਾ ਨੇ ਨਗਰ ਕੌਂਸਲ ਚੋਣਾਂ ਤੋਂ ਪਹਿਲਾਂ ਜਾਰੀ ਕੀਤੀਆਂ ਗਈਆਂ ਅੰਤਿਮ ਵੋਟਰ ਸੂਚੀਆਂ ’ਚ ਹੇਰਾਫੇਰੀ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਇਤਰਾਜ਼ ਦਰਜ ਕਰਵਾਉਣ ਦੇ ਬਾਵਜੂਦ ਇਕ ਵਾਰਡ ਦੀਆਂ ਵੋਟਾਂ ਦੂਜੇ ਵਾਰਡਾਂ ਵਿੱਚ ਸ਼ਾਮਲ ਕਰ ਦਿੱਤੀਆਂ ਗਈਆਂ ਹਨ, ਜੋ ਅਦਾਲਤੀ ਹੁਕਮਾਂ ਦੀ ਉਲੰਘਣਾ ਹੈ। ਸ਼ਰਮਾ ਨੇ ਦੋਸ਼ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਧਾਂਧਲੀ ਕਰਨਾ ਚਾਹੁੰਦੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਡੱਟ ਕੇ ਖੜ੍ਹਾ ਹੈ ਤੇ ਕੋਈ ਗੜਬੜੀ ਨਹੀਂ ਹੋਣ ਦੇਵੇਗਾ।

ਇੱਥੇ ਪ੍ਰੈੱਸ ਕਾਨਫਰੰਸ ’ਚ ਸ੍ਰੀ ਸ਼ਰਮਾ ਨੇ ਦੋਸ਼ ਲਾਇਆ ਕਿ ਸਥਾਨਕ ਪ੍ਰਸ਼ਾਸਨ, ਨਗਰ ਕੌਂਸਲ ਅਧਿਕਾਰੀਆਂ ਅਤੇ ਐੱਸ ਡੀ ਐੱਮ ਡੇਰਾਬੱਸੀ ਦਫ਼ਤਰ ਵੱਲੋਂ ਜਾਣਬੁੱਝ ਕੇ ਵੋਟਰ ਸੂਚੀਆਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਜੋ ਨਕਸ਼ੇ ਪਹਿਲਾਂ ਵਾਰਡਾਂ ਦੇ ਜਾਰੀ ਕੀਤੇ ਗਏ ਸਨ ਹੁਣ ਉਨ੍ਹਾਂ ਨਾਲ ਵੀ ਛੇੜਛਾੜ ਕੀਤੀ ਗਈ ਹੈ ਜੋ ਗ਼ੈਰ-ਕਾਨੂੰਨੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਜ਼ੀਰਕਪੁਰ ਦੇ 31 ਵਾਰਡਾਂ, ਡੇਰਾਬੱਸੀ ਦੇ 19 ਅਤੇ ਲਾਲੜੂ ਦੇ 17 ਵਾਰਡਾਂ ਦੀਆਂ ਅੰਤਿਮ ਵੋਟਰ ਸੂਚੀਆਂ ਵਿੱਚ ਵੱਡੇ ਪੱਧਰ ’ਤੇ ਗੜਬੜ ਕੀਤੀ ਗਈ ਹੈ। ਐੱਨ ਕੇ ਸ਼ਰਮਾ ਨੇ ਕਿਹਾ ਕਿ ਉਹ ਵੀਰਵਾਰ ਨੂੰ ਐੱਸ ਡੀ ਐੱਮ ਡੇਰਾਬੱਸੀ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨਾਲ ਗੱਲਬਾਤ ਕਰਕੇ ਮਸਲੇ ਦੇ ਹੱਲ ਦੀ ਮੰਗ ਕਰਨਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਇਤਰਾਜ਼ਾਂ ਦਾ ਠੀਕ ਨਿਪਟਾਰਾ ਨਾ ਹੋਇਆ ਤਾਂ ਉਹ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕਰਕੇ ਅਦਾਲਤ ਦੇ ਹੁਕਮਾਂ ਦੀ ਤੌਹੀਨ ਸਬੰਧੀ ਅਰਜ਼ੀ ਦਾਇਰ ਕਰਨਗੇ।

Advertisement

Advertisement
Advertisement
×