ਮਹਿੰਗੀ ਜਲ ਸਪਲਾਈ ਖ਼ਿਲਾਫ਼ ਰੋਹ

ਕਾਂਗਰਸ ਤੇ ਭਾਜਪਾ ਵਿੱਚ ਟਕਰਾਅ

ਭਾਜਪਾ ਕੌਂਸਲਰਾਂ ਦੇ ਘਰਾਂ ਦਾ ਘਿਰਾਓ ਕਰਨ ਪਹੁੰਚੇ ਕਾਂਗਰਸੀਆਂ ਨੂੰ ਪੁਲੀਸ ਨੇ ਖਦੇੜਿਆ

ਕਾਂਗਰਸ ਤੇ ਭਾਜਪਾ ਵਿੱਚ ਟਕਰਾਅ

ਕਾਂਗਰਸੀ ਕਾਰਕੁਨ ਥਾਲੀਆਂ ਖੜਕਾ ਕੇ ਭਾਜਪਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਵਿੱਕੀ ਘਾਰੂ

* ਕਾਂਗਰਸ ਨੇ ਪਾਣੀ ਦੀਆਂ ਵਧੀਆਂ ਕੀਮਤਾਂ ਵਾਪਸ ਲੈਣ ਦੀ ਮੰਗ ਕਰਦਿਆਂ ਨਾਅਰੇਬਾਜ਼ੀ ਕੀਤੀ

* ਪੁਲੀਸ ਨੇ ਜਲ ਤੋਪਾਂ ਨਾਲ ਪਾਣੀ ਦੀਆਂ ਬੁਛਾੜਾਂ ਮਾਰੀਆਂ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 6 ਮਾਰਚ

ਸ਼ਹਿਰ ਵਿੱਚ ਮਹਿੰਗੀ ਜਲ ਸਪਲਾਈ ਨੂੰ ਲੈ ਕੇ ਕਾਂਗਰਸੀ ਆਗੂ ਤੇ ਵਰਕਰਜ਼ ਭਾਜਪਾ ਖ਼ਿਲਾਫ਼ ਗੁੱਸੇ ਵਿੱਚ ਹਨ। ਅੱਜ ਸੈਕਟਰ-45 ਵਿੱਚ ਵਾਰਡ ਨੰਬਰ 12 ਦੀ ਕੌਂਸਲਰ ਚੰਦਰਾਵਤੀ ਸ਼ੁਕਲਾ ਅਤੇ ਵਾਰਡ ਨੰਬਰ-14 ਦੇ ਕੌਂਸਲਰ ਕੰਵਰ ਰਾਣਾ ਦੇ ਘਰ ਦਾ ਘਿਰਾਓ ਕਰਨ ਲਈ ਕਾਂਗਰਸੀ ਵਰਕਰ ਪਹੁੰਚੇ। ਇਸੇ ਦੌਰਾਨ ਭਾਜਪਾ ਆਗੂਆਂ ਨੇ ਕਾਂਗਰਸੀਆਂ ਦਾ ਵਿਰੋਧ ਕੀਤਾ। ਇਸ ਦੌਰਾਨ ਦੋਹਾਂ ਧਿਰਾਂ ਵਿੱਚ ਟਕਰਾਅ ਵਾਸੀ ਸਥਿਤੀ ਬਣ ਗਈ। ਪੁਲੀਸ ਨੇ ਚੌਕਸੀ ਵਰਤਦਿਆਂ ਬੈਰੀਕੇਡ ਲਗਾਏ ਤੇ ਸਥਿਤੀ ਨੂੰ ਕਾਬੂ ਹੇਠ ਕੀਤਾ। ਪੁਲੀਸ ਨੇ ਕਾਂਗਰਸੀਆਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਵੀ ਕੀਤੀ।

ਚੰਡੀਗੜ੍ਹ ਕਾਂਗਰਸ ਦੇ ਆਗੂਆਂ ਦਾ ਕਹਿਣਾ ਸੀ ਕਿ ਉਹ ਪਾਣੀ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਗੁਲਾਬ ਦੇ ਫੁੱਲਾਂ ਸਮੇਤ ਮੰਗ ਪੱਤਰ ਦੇਣ ਆਏ ਸਨ ਪਰ ਉਨ੍ਹਾਂ ਨੂੰ ਪੁਲੀਸ ਨੇ ਰਾਹ ਵਿੱਚ ਹੀ ਰੋਕ ਦਿੱਤਾ। ਇਸ ਤੋਂ ਖਿੱਝ ਕੇ ਕਾਂਗਰਸੀ ਆਗੂਆਂ ਨੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਭਾਜਪਾ ਕੌਂਸਲਰਾਂ ਨੂੰ ਸੁਨੇਹਾ ਦਿੱਤਾ ਕਿ ਪਾਣੀ ਦੀਆਂ ਵਧੀਆਂ ਕੀਮਤਾਂ ਵਾਪਸ ਲਈਆਂ ਜਾਣ ਜਾਂ ਅਸਤੀਫ਼ੇ ਦਿੱਤੇ ਜਾਣ ਤੇ ਸ਼ਹਿਰ ਦੀ ਜਨਤਾ ਨੂੰ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਇਸ ਮੌਕੇ ਗੁਰਬਖਸ਼ ਰਾਵਤ, ਬਬਲਾ, ਮਨੀਸ਼ ਬਾਂਸਲ ਤੇ ਦਰਸ਼ਨ ਗਰਗ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

ਭਾਰਤੀ ਜਨਤਾ ਪਾਰਟੀ ਵੱਲੋਂ ਜਵਾਬੀ ਹਮਲਾ

ਭਾਰਤੀ ਜਨਤਾ ਪਾਰਟੀ ਵੀ ਕਾਂਗਰਸ ਦੇ ਰੋਸ ਪ੍ਰਦਰਸ਼ਨ ਮਗਰੋਂ ਰੋਹ ਵਿੱਚ ਆ ਗਈ। ਭਾਜਪਾ ਦੇ ਜਨਰਲ ਸਕੱਤਰ ਰਾਮਵੀਰ ਭੱਟੀ ਨੇ ਕਿਹਾ ਕਿ ਪਾਰਟੀ ਦੇ ਆਗੂ ਸਦਾ ਲੋਕ ਸੇਵਾ ਵਿੱਚ ਲੱਗੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਦੌਰਾਨ ਭਾਜਪਾ ਆਗੂਆਂ ਨੇ ਸ਼ਹਿਰ ਵਾਸੀਆਂ ਦੀ ਸੇਵਾ ਵਿੱਚ ਦਿਨ-ਰਾਤ ਇਕ ਕਰ ਦਿੱਤਾ ਸੀ। ਉਸ ਸਮੇਂ ਕਾਂਗਰਸੀ ਵਰਕਰ ਘਰੋਂ ਬਾਹਰ ਵੀ ਨਹੀਂ ਨਿਕਲੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਚੰਡੀਗੜ੍ਹ ਵਾਸੀਆਂ ਨੂੰ ਗੁੰਮਰਾਹ ਕਰਦੀ ਆ ਰਹੀ ਹੈ ਤੇ ਹੁਣ ਵੀ ਪਾਣੀ ਦੀਆਂ ਕੀਮਤਾਂ ਦੇ ਨਾਮ ’ਤੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀਆਂ ਕੀਮਤਾਂ ਘਟਾਉਣ ਲਈ ਉਹ ਉੱਚ ਅਧਿਕਾਰੀਆਂ ਨਾਲ ਸੰਪਰਕ ਕਰ ਰਹੇ ਹਨ। ਇਸ ਦੇ ਬਾਵਜੂਦ ਕਾਂਗਰਸ ਵੱਲੋਂ ਧਰਨੇ ਪ੍ਰਦਰਸ਼ਨ ਕਰਕੇ ਲੋਕਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪਿਛਲੇ ਐਤਵਾਰ ਨੂੰ ਵੀ ਕਾਂਗਰਸੀ ਆਗੂਆਂ ਨੇ ਸੈਕਟਰ-37 ਵਿੱਚ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਅਤੇ ਮੇਅਰ ਰਵੀਕਾਂਤ ਸ਼ਰਮਾ ਦੇ ਘਰ ਦਾ ਘਿਰਾਓ ਕਰਨ ਲਈ ਰੋਸ ਪ੍ਰਦਰਸ਼ਨ ਕੀਤਾ ਸੀ। ਉਸ ਸਮੇਂ ਵੀ ਭਾਜਪਾ ਨੇ ਕਾਂਗਰਸੀਆਂ ਦੇ ਰੋਸ ਪ੍ਰਦਰਸ਼ਨ ਦਾ ਵਿਰੋਧ ਕੀਤਾ ਸੀ। ਭਾਜਪਾ ਆਗੂਆਂ ਦਾ ਕਹਿਣਾ ਹੈ ਕਿ ਪਿਛਲੀ ਵਾਰ ਰੋਸ ਪ੍ਰਦਰਸ਼ਨ ਕਰਕੇ ਕਈ ਸੈਕਟਰਾਂ ਦੇ ਲੋਕਾਂ ਨੂੰ ਆਵਾਜਾਈ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ।

ਕਾਂਗਰਸੀ ਵਰਕਰਾਂ ਨੇ ਥਾਲੀਆਂ ਖੜਕਾਈਆਂ

ਕਾਂਗਰਸੀ ਵਰਕਰਾਂ ਨੇ ਥਾਲੀਆਂ ਖੜਕਾ ਕੇ ਭਾਜਪਾ ਨੂੰ ਜਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ। ਪਾਰਟੀ ਆਗੂਆਂ ਨੇ ਕਿਹਾ ਕਿ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਧਦੀਆਂ ਜਾ ਰਹੀਆਂ ਹਨ ਅਤੇ ਚੰਡੀਗੜ੍ਹ ਵਿੱਚ ਪਾਣੀ ਦੀ ਕੀਮਤਾਂ ਵਿੱਚ ਵੀ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਇਸ ਨਾਲ ਸ਼ਹਿਰ ਵਿੱਚ ਮਹਿੰਗਾਈ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਾਸੀ ਸਰਕਾਰ ਨੂੰ ਮਹਿੰਗਾਈ ’ਤੇ ਕਾਬੂ ਪਾਉਣ ਦੀ ਮੰਗ ਕਰ ਰਹੇ ਹਨ ਪਰ ਭਾਜਪਾ ਨੂੰ ਕਿਸੇ ਦੀ ਵਿਰੋਧ ਦਿਖਾਈ ਅਤੇ ਸੁਣਾਈ ਨਹੀਂ ਦੇ ਰਿਹਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All