DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

GMADA ਦਫਤਰ ਦੇ ਬਾਹਰ ਪੁਲੀਸ ਅਤੇ 'ਆਪ' ਵਰਕਰਾਂ ਵਿਚਾਲੇ ਧੱਕਾ-ਮੁੱਕੀ; CRPF ਨੇ ਅੱਗੇ ਵਧਣ ਤੋਂ ਰੋਕਿਆ

ਆਮ ਲੋਕਾਂ ਦੀ ਆਮਦ ਹੋਈ ਬੰਦ; ਗਮਾਡਾ ਭਵਨ ਦੇ ਦੋਵੇਂ ਗੇਟ ਕੀਤੇ ਗਏ ਲੌਕ

  • fb
  • twitter
  • whatsapp
  • whatsapp
featured-img featured-img
ਮੁਹਾਲੀ ਦੇ ਗਮਾਡਾ ਦਫਤਰ ਬਾਹਰ ਪੁਲੀਸ ਤੇ ਆਪ ਵਰਕਰਾਂ ਵਿਚਾਲੇ ਧੱਕਾ-ਮੁੱਕੀ ਦੀ ਤਸਵੀਰ। ਫੋਟੋ: ਕਰਮਜੀਤ ਚਿੱਲਾ
Advertisement

ਮੁਹਾਲੀ ਦੇ ਗਮਾਡਾ ਦਫ਼ਤਰ ਵਿਖੇ ਪਿਛਲੇ ਦੋ ਦਿਨਾਂ ਤੋਂ ਈ.ਡੀ. (ED) ਵੱਲੋਂ ਕੀਤੀ ਜਾ ਰਹੀ ਜਾਂਚ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁੰਨ ਸੜਕਾਂ ’ਤੇ ਉੱਤਰ ਆਏ ਹਨ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੁਲੀਸ ਦਾ ਘੇਰਾ ਤੋੜ ਕੇ ਦਫ਼ਤਰ ਦੇ ਅਹਾਤੇ ਵਿੱਚ ਦਾਖਲ ਹੋ ਗਏ, ਜਿਸ ਤੋਂ ਬਾਅਦ ਸੀ.ਆਰ.ਪੀ.ਐੱਫ. (CRPF) ਦੇ ਜਵਾਨਾਂ ਨੇ ਆਪ ਕਾਰਕੁੰਨਾਂ ਨੂੰ ਹੋਰ ਅੱਗੇ ਵਧਣ ਤੋਂ ਰੋਕ ਦਿੱਤਾ।

ਦੱਸ ਦਈਏ ਕਿ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ, ਨੇ ਮੁਹਾਲੀ ਦੇ ਗਮਾਡਾ ਭਵਨ ਦੇ ਗੇਟਾਂ ਦੇ ਬਾਹਰ ਧਰਨਾ ਆਰੰਭ ਕਰ ਦਿੱਤਾ। ਉਨ੍ਹਾਂ ਵੱਲੋਂ ਈ.ਡੀ. ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

Advertisement

ਪੁਲੀਸ ਵੱਲੋਂ ਗਮਾਡਾ ਭਵਨ ਦੇ ਦੋਵੇਂ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਆਮ ਲੋਕਾਂ ਦੀ ਆਮਦ ਵੀ ਬੰਦ ਹੋ ਗਈ ਹੈ। ਇਸ ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੀ ਮੁਹਾਲੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਕੀਤੀ ਜਾ ਰਹੀ ਹੈ।

Advertisement

Advertisement
×