ਇੱਥੇ ਪੰਚਕੂਲਾ ਵਿੱਚ ਅੱਜ ਭਾਜਪਾ ਦੇ ਯੁਵਾ ਮੋਰਚਾ ਦੇ ਪ੍ਰਧਾਨ ਯੋਗਿੰਦਰ ਸ਼ਰਮਾ ਦੀ ਅਗਵਾਈ ਵਿੱਚ ਸਫ਼ਾਈ ਅਭਿਆਨ ਸ਼ੁਰੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਫ਼ਾਈ ਦਾ ਇਹ ਅਭਿਆਨ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਚਲਾਇਆ ਗਿਆ ਹੈ ਅਤੇ ਭਾਰਤ ਸਰਕਾਰ ਦੇ 11 ਸਾਲ ਪੂਰੇ ਹੋਣ ’ਤੇ ਇਸ ਸਫ਼ਾਈ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰਿਆਣਾ ਵਿੱਚ 11 ਨਗਰ ਨਿਗਮ ਹਨ। ਭਾਜਪਾ ਦੇ ਸੂਬਾਈ ਪ੍ਰਧਾਨ ਮੋਹਨ ਲਾਲ ਬੜੌਲੀ ਨੇ ਇਸ ਅਭਿਆਨ ਦੀ ਸ਼ੁਰੂਆਤ ਹਰੀ ਝੰਡੀ ਦਿਖਾ ਕੇ ਕੀਤੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਸ ਮੁਹਿੰਮ ਵਿੱਚ ਹਿੱਸਾ ਲੈ ਕੇ ਸਵੱਛਤਾ ਅਭਿਆਨ ਦਾ ਸ਼ੁੱਭ ਆਰੰਭ ਕੀਤਾ। ਭਾਜਪਾ ਦੇ ਯੁਵਾ ਮੋਰਚਾ ਦੇ ਪ੍ਰਧਾਨ ਯੋਗਿੰਦਰ ਸ਼ਰਮਾ ਦੇ ਕੰਮ ਦੀ ਤਾਰੀਫ਼ ਵੀ ਕੀਤੀ ਅਤੇ ਕਿਹਾ ਕਿ ਭਾਜਪਾ ਦਾ ਯੁਵਾ ਮੋਰਚਾ ਹੋਰ ਵੀ ਕਈ ਤਰ੍ਹਾਂ ਦੇ ਸਮਾਜਸੇਵੀ ਕੰਮਾਂ ਵਿੱਚ ਅੱਗੇ ਰਹਿੰਦਾ ਹੈ। ਇਸ ਮੌਕੇ ਭਾਜਪਾ ਦੇ ਯੁਵਾ ਵਰਗ ਦੇ ਵਰਕਰ ਸ਼ਾਮਲ ਸਨ। ਇਹ ਸਫ਼ਾਈ ਅਭਿਆਨ ਸੈਕਟਰ 5 ਦੇ ਹੈਫੇਡ ਭਵਨ ਦੇ ਪਿੱਛੇ ਵੱਡੇ ਗਰਾਊਂਡ ਤੋਂ ਸ਼ੁਰੂ ਕੀਤਾ ਗਿਆ।