CM Bhagwant Mann ਨੇ ਵੱਖ-ਵੱਖ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਅਤੇ ਬੋਰਡਾਂ ਦੇ ਅਹੁਦੇਦਾਰ ਐਲਾਨੇ
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਦਿੱਤੀਆਂ ਵਧਾਈਆਂ
Advertisement
ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦਾ ਐਲਾਨ ਕੀਤਾ ਹੈ।
Advertisement
ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਨਵੇਂ ਅਹੁਦੇਦਾਰਾਂ ਨੂੰ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ।
Advertisement
ਉਨ੍ਹਾਂ ਉਮੀਦ ਪ੍ਰਗਟਾਈ ਕਿ ਸਾਰੇ ਨਵ-ਨਿਯੁਕਤ ਅਹੁਦੇਦਾਰ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਬਿਨਾਂ ਕਿਸੇ ਪੱਖਪਾਤ ਤੋਂ ਡਟ ਕੇ ਕੰਮ ਕਰਨਗੇ।
Advertisement
×

