DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

CM Mann ਨੇ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ‘ਸ਼ੁਕਰਾਨਾ ਯਾਤਰਾ’; ਤਿੰਨ ਤਖਤਾਂ ‘ਤੇ ਹੋਣਗੇ ਨਤਮਸਤਕ

ਬੰਬ ਧਮਾਕਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਨੂੰ ਮੁੱਖ ਮੰਤਰੀ ਨੇ ਭਾਜਪਾ ਦੀ ਚੋਣ ਰਣਨੀਤੀ ਕਰਾਰ ਦਿੱਤਾ

  • fb
  • twitter
  • whatsapp
  • whatsapp
featured-img featured-img
ਸ਼ੁਕਰਾਨਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ।
Advertisement

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਹੋ ਰਹੇ ਬੰਬ ਧਮਾਕਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਭਾਜਪਾ ‘ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਸਭ ਕੁਝ ਪੰਜਾਬ ਦੀਆਂ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ।

Advertisement

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸਥਾਨਕ ਭਗਤ ਰਵਿਦਾਸ ਚੌਂਕ ਤੋਂ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਕੇ ਮੁੱਖ ਮੰਤਰੀ ਨੇ ‘ਸ਼ੁਕਰਾਨਾ ਯਾਤਰਾ’ ਦੀ ਆਰੰਭਤਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਰੋੜਾਂ ਸੰਗਤਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਨਵਾਂ ਕਾਨੂੰਨ ਗੁਰੂ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ ਅਤੇ ਇਸ ਲਈ ਉਹ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸ਼ੁਕਰਾਨਾ ਅਦਾ ਕਰ ਰਹੇ ਹਨ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਯਾਤਰਾ ਦੀ ਸ਼ੁਰੂਆਤ ਕਰਨ ਉਪਰੰਤ ਉਹ ਸ੍ਰੀ ਅਕਾਲ ਤਖਤ ਸਾਹਿਬ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਬਾਬਾ ਬੁੱਢਾ, ਗੁਰਦੁਆਰਾ ਮਸਤੂਆਣਾ ਸਾਹਿਬ, ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਇਸ ਸ਼ੁਕਰਾਨਾ ਯਾਤਰਾ ਨੂੰ ਸਮਾਪਤ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕੇ ਪਰਮਾਤਮਾਂ ਉਨ੍ਹਾਂ ਨੂੰ ਲੋਕ ਸੇਵਾ ਲਈ ਬਲ ਅਤੇ ਸਮਰੱਥਾ ਬਖਸ਼ੇ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸ਼ਾਂਤੀ, ਭਾਈਚਾਰੇ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਧਰਤੀ ਹੈ, ਪਰ ਭਾਜਪਾ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਤੋਂ ਪਹਿਲਾਂ ਤਣਾਅ ਪੈਦਾ ਕਰਨ ਦੀ ਸਿਆਸਤ ਕਰਦੀ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਹਾਲ ਹੀ ਵਿੱਚ ਹੋਏ ਛੋਟੇ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵੀ ਇਸੇ ਸਿਆਸੀ ਏਜੰਡੇ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਕਾਰਨ ਹੁਣ ਕੋਈ ਵੀ ਬੇਅਦਬੀ ਕਰਨ ਤੋਂ ਪਹਿਲਾਂ ਸਖ਼ਤ ਸਜ਼ਾ ਤੋਂ ਡਰੇਗਾ, ਜਿਸ ਕਾਰਨ ਭਾਜਪਾ ਦੀ “ਫਿਰਕੂ ਸਿਆਸਤ” ਨੂੰ ਝਟਕਾ ਲੱਗਿਆ ਹੈ। ਮੁਹਾਲੀ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਵੇਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਭਗਤ ਰਵਿਦਾਸ ਚੌਂਕ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਲਗਾਏ ਦੋਸ਼ਾਂ ਅਤੇ ਅਸਤੀਫ਼ਾ ਨਾ ਦੇਣ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੰਗਾਲ ਦੀਆਂ ਕਈ ਸੀਟਾਂ ‘ਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਸਵਾਲ ਉੱਠੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਥਾਵਾਂ ‘ਤੇ ਵਿਰੋਧੀ ਧਿਰ ਦੇ ਏਜੰਟਾਂ ਨੂੰ ਬੈਠਣ ਨਹੀਂ ਦਿੱਤਾ ਗਿਆ ਅਤੇ ਇਲੈਕਸ਼ਨ ਕਮਿਸ਼ਨ ਦੀ ਭੂਮਿਕਾ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਲੈਕਸ਼ਨ ਕਮਿਸ਼ਨ ਨੂੰ ਨਿਰਪੱਖ ਰਹਿੰਦਿਆਂ ਸਾਰੇ ਦੋਸ਼ਾਂ ‘ਤੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਿਲ ਸਨ।

Advertisement
×