ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਵੱਲੋਂ ਲਿਖੀ ਕੌਫੀ ਟੇਬਲ ਬੁੱਕ ‘ਸਾਡਾ ਸੋਹਣਾ ਪੰਜਾਬ’ ਰਿਲੀਜ਼ ਕੀਤੀ। ਉਨ੍ਹਾਂ ਕਿਹਾ ਕਿ ਹੱਥਲੀ ਕਿਤਾਬ ਨਾ ਸਿਰਫ਼ ਪੰਜਾਬ ਦੇ ਕੁਦਰਤ ਪ੍ਰੇਮੀਆਂ ਸਗੋਂ ਪੂਰੀ ਦੁਨੀਆਂ ਦੇ ਲੋਕਾਂ ਨੂੰ ਪੰਜਾਬ ਦੀਆਂ ਮਨਮੋਹਕ ਕੁਦਰਤੀ ਥਾਵਾਂ ਤੇ ਦਰਿਆਵਾਂ ਦੇ ਵਹਿਣਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਲੇਖਕ ਹਰਪ੍ਰੀਤ ਸੰਧੂ ਨੇ ਕਿਹਾ ਕਿ ਇਹ ਕਿਤਾਬ ਪੰਜਾਬ ਦੇ ਲੋਕਾਂ ਨੂੰ ਕੁਦਰਤ ਵਿੱਚ ਬ੍ਰਹਮ ਦੀ ਮੌਜੂਦਗੀ ਦਾ ਅਹਿਸਾਸ ਕਰਾਵੇਗੀ ਅਤੇ ਉਸ ਨਾਲ ਪਿਆਰ ਭਰਿਆ ਰਿਸ਼ਤਾ ਰੱਖਣ ਲਈ ਪ੍ਰੇਰਿਤ ਕਰੇਗੀ। -ਸਾਹਿਤ ਪ੍ਰਤੀਨਿਧ