ਠੰਢ: ਚੰਡੀਗੜ੍ਹ ਨੇ ਸ਼ਿਮਲਾ ਨੂੰ ਪਛਾੜਿਆ : The Tribune India

ਠੰਢ: ਚੰਡੀਗੜ੍ਹ ਨੇ ਸ਼ਿਮਲਾ ਨੂੰ ਪਛਾੜਿਆ

ਸ਼ਹਿਰ ਦਾ ਤਾਪਮਾਨ 9 ਡਿਗਰੀ ਤੇ ਪਹਾੜੀ ਸ਼ਹਿਰ ਦਾ ਪਾਰਾ 11 ਡਿਗਰੀ ਦਰਜ

ਠੰਢ: ਚੰਡੀਗੜ੍ਹ ਨੇ ਸ਼ਿਮਲਾ ਨੂੰ ਪਛਾੜਿਆ

ਚੰਡੀਗੜ੍ਹ ਵਿੱਚ ਠੰਢ ਤੋਂ ਬਚਣ ਲਈ ਧੂਣੀ ਸੇਕਦੇ ਹੋਏ ਲੋਕ। -ਫੋਟੋ: ਪ੍ਰਦੀਪ ਤਿਵਾੜੀ

ਆਤਿਸ਼ ਗੁਪਤਾ

ਚੰਡੀਗੜ੍ਹ, 26 ਨਵੰਬਰ

ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਬਰਫਬਾਰੀ ਕਰਕੇ ਮੈਦਾਨੀ ਇਲਾਕੇ ਵਿੱਚ ਠੰਢ ਵਧਦੀ ਜਾ ਰਹੀ ਹੈ। ਪਹਾੜੀ ਇਲਾਕੇ ਵੱਲੋਂ ਆ ਰਹੀਆਂ ਠੰਢੀਆਂ ਹਵਾਵਾਂ ਨੇ ਲੋਕਾਂ ਨੂੰ ਠਾਰ ਕੇ ਰੱਖ ਦਿੱਤਾ ਹੈ। ਇਸੇ ਕਰਕੇ ਸ਼ਹਿਰ ਦੀਆਂ ਰਾਤਾਂ ਸ਼ਿਮਲਾ ਨਾਲੋਂ ਵੀ ਠੰਢੀਆਂ ਹੋ ਗਈਆਂ ਹਨ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਘੱਟ ਹੈ। ਇਸੇ ਤਰ੍ਹਾਂ ਸ਼ਿਮਲਾ ਵਿੱਚ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਦੇ ਕਰੀਬ ਹੈ।

ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 26.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਉਹ ਆਮ ਨਾਲੋਂ ਇਕ ਡਿਗਰੀ ਸੈਲਸੀਅਸ ਘੱਟ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ 27 ਨਵੰਬਰ ਤੋਂ ਲੈ ਕੇ 30 ਨਵੰਬਰ ਤੱਕ ਮੌਸਮ ਸਾਫ ਰਹੇਗਾ ਅਤੇ ਦਿਨ ਸਮੇਂ ਧੁੱਪ ਖਿੜੇਗੀ ਜਦੋਂ ਕਿ 1 ਦਸੰਬਰ ਨੂੰ ਸ਼ਹਿਰ ਵਿੱਚ ਬੱਦਲਵਾਈ ਰਹਿਣ ਦਾ ਖਦਸ਼ਾ ਜਤਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਠੰਢ ਹੋਰ ਵਧ ਸਕਦੀ ਹੈ।

ਮੌਸਮ ਖੁਸ਼ਗਵਾਰ ਹੋਣ ਕਰਕੇ ਸ਼ਹਿਰ ਦੀਆਂ ਘੁੰਮਣ ਵਾਲੀਆਂ ਥਾਵਾਂ ਸੁਖਨਾ ਝੀਲ, ਰੌਕ ਗਾਰਡਨ, ਬਰਡ ਪਾਰਕ, ਰੋਜ਼ ਗਾਰਡਨ ਸਣੇ ਹੋਰਨਾਂ ਥਾਵਾਂ ’ਤੇ ਸੈਲਾਨੀਆਂ ਦੀ ਦਿਨ ਭਰ ਭੀੜ ਲੱਗੀ ਰਹੀ। ਦੂਜੇ ਪਾਸੇ ਇਸ ਵਾਰ ਠੰਢ ਦੇ ਸਮੇਂ ਸਿਰ ਦਸਤਕ ਦੇਣ ਦੇ ਨਾਲ ਹੀ ਗਰਮ ਕੱਪੜਿਆਂ ਦੁਕਾਨਾਂ ’ਤੇ ਖ਼ਰੀਦੋ ਫਰੋਖਤ ਵਧ ਗਈ ਹੈ।

ਇੰਜ ਕਾਰੋਬਾਰੀਆਂ ਦੇ ਚਿਹਰੇ ਵੀ ਖਿੜ ਗਏ ਹਨ। ਇਸ ਤੋਂ ਇਲਾਵਾ ਵੀ ਦਿਨ ਸਮੇਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਦੀ ਭੀੜ ਪਹਿਲਾਂ ਦੇ ਮੁਕਾਬਲੇ ਵਧ ਗਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All