ਠੰਢ ਦਾ ਕਹਿਰ: ਚੰਡੀਗੜ੍ਹ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਵਧੀਆਂ
ਆਨਲਾੲੀਨ ਜਮਾਤਾਂ ਲਾ ਸਕਣਗੇ ਸਕੂਲ; ਸੰਘਣੀ ਧੁੰਦ ਤੇ ਠੰਢ ਵਧਣ ਕਾਰਨ ਲਿਆ ਫ਼ੈਸਲਾ
Advertisement
ਯੂ ਟੀ ਖੇਤਰ ਵਿੱਚ ਠੰਢ ਵਧਣ ਤੇ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਅੱਠਵੀਂ ਜਮਾਤ ਤੱਕ ਦੇ ਸਰਕਾਰੀ ਤੇ ਨਿੱਜੀ ਸਕੂਲ 13 ਜਨਵਰੀ ਤੱਕ ਬੰਦ ਰੱਖਣ ਦਾ ਫੈ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ 10 ਜਨਵਰੀ ਤੱਕ ਛੁੱਟੀਆਂ ਸਨ।
ਪਹਿਲਾਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਸੀ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਅੱਠਵੀਂ ਜਮਾਤ ਤੱਕ ਤੇ ਨਾਨ ਬੋਰਡ ਜਮਾਤਾਂ ਨੌਵੀਂ ਤੇ ਗਿਆਰ੍ਹਵੀਂ ਦੀਆਂ ਆਨਲਾਈਨ ਜਮਾਤਾਂ ਲਾਉਣ ਜਾਂ ਨਾ ਲਾਉਣ ਬਾਰੇ ਆਪਣੇ ਪੱਧਰ ’ਤੇ ਫ਼ੈਸਲਾ ਕਰ ਸਕਦੇ ਹਨ। ਇਸ ਤੋਂ ਇਲਾਵਾ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਅੱਜ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤੀਸ਼ ਸਿੰਗਲਾ ਨੇ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਦੋ ਸ਼ਿਫ਼ਟਾਂ ਵਾਲੇ ਸਕੂਲ ਸ਼ਾਮ ਵਾਲੀ ਸ਼ਿਫਟ ਵਿੱਚ ਨਹੀਂ ਲੱਗਣਗੇ ਤੇ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਵੇਰੇ ਸੱਦਿਆ ਜਾਵੇ।
ਜਾਣਕਾਰੀ ਅਨੁਸਾਰ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਜਮਾਤਾਂ ਦੇ ਸਕੂਲ ਸਵੇਰ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਤੇ ਇਨ੍ਹਾਂ ਸਕੂਲਾਂ ਨੂੰ ਸ਼ਾਮ ਸਾਢੇ ਤਿੰਨ ਵਜੇ ਤੋਂ ਪਹਿਲਾਂ ਬੰਦ ਕਰਨਾ ਜ਼ਰੂਰੀ ਹੋਵੇਗਾ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਜੇ ਕਿਸੇ ਸਕੂਲ ਨੇ ਇਨ੍ਹਾਂ ਨਿਯਮਾਂ ਦਾ ਉਲੰਘਣ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਤੇ ਉਨ੍ਹਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਲਏ ਗਏ ਹਨ।
Advertisement
Advertisement
Advertisement
×

