ਪੱਤਰ ਪ੍ਰੇਰਕ
ਰੂਪਨਗਰ, 25 ਜਨਵਰੀ
ਸਥਾਨਕ ਸਰਕਾਰੀ ਕਾਲਜ ਵਿੱਚ ਐਨ.ਐਸ.ਐਸ ਅਤੇ ਐਨ.ਸੀ.ਸੀ ਦੇ ਸਹਿਯੋਗ ਨਾਲ ਰਾਸ਼ਟਰੀ ਕੰਨਿਆ ਬਾਲ ਦਿਵਸ ਆਯੋਜਿਤ ਕੀਤਾ ਗਿਆ। ਇਸ ਦੌਰਾਨ ਆਨਲਾਈਨ ਮਾਧਿਆਮ ਰਾਹੀਂ ਕਵਿਤਾ ਉਚਾਰਨ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਵੱਲੋਂ ਇਸ ਵਰ੍ਹੇ ਦੇ ਥੀਮ “ਸਿੱਖਿਆ, ਸਿਹਤ ਅਤੇ ਪੋਸ਼ਣ” ਤੇ ਚਾਨਣਾ ਪਾਇਆ ਗਿਆ, ਪ੍ਰੋਗਰਾਮ ਅਫਸਰ ਪ੍ਰੋ. ਅਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖੁਰਾਕ ਸਬੰਧੀ ਅਤੇ ਡਾ. ਦਲਵਿੰਦਰ ਸਿੰਘ ਨੇ ਸਮਾਜ ਭਲਾਈ ਵਿੱਚ ਸਿੱਖਿਆ ਦੇ ਯੋਗਦਾਨ ਸਬੰਧੀ ਜਾਣਕਾਰੀ ਦਿੱਤੀ।