ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਰਨਲ ਬਾਠ ਮਾਮਲਾ: ਹਾਈਕੋਰਟ ਨੇ ਜਾਂਚ ਸੀਬੀਆਈ ਨੂੰ ਸੌਂਪੀ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫ਼ੈਸਲੇ ’ਚ ਪਟਿਆਲਾ ਵਿਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲੀਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ...
ਫਾਈਲ ਫੋਟੋ।
Advertisement

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਅਹਿਮ ਫ਼ੈਸਲੇ ’ਚ ਪਟਿਆਲਾ ਵਿਚ ਕਰਨਲ ਬਾਠ ’ਤੇ ਹੋਏ ਹਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਕਰਨਲ ਬਾਠ ਦਾ ਪਰਿਵਾਰ ਚੰਡੀਗੜ੍ਹ ਪੁਲੀਸ ਵੱਲੋ ਗਠਿਤ ਸਿੱਟ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਸੀ, ਜਿਸ ਤੋਂ ਬਾਅਦ ਹਾਈ ਕੋਰਟ ਨੇ ਹੁਣ ਇਹ ਜਾਂਚ ਸੀਬੀਆਈ ਹਵਾਲੇ ਕੀਤੀ ਹੈ ।

ਇਸ ਸਬੰਧੀ ਕਰਨਲ ਬਾਠ ਦੇ ਪਰਿਵਾਰ ਨੇ ਹਾਈ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਅਦਾਲਤ ਦੁਆਰਾ ਬਣਾਈ ਗਈ ਐੱਸਆਈਟੀ ਕੰਮ ਨਹੀਂ ਕਰ ਰਹੀ ਹੈ। ਬੀਤੇ ਦਿਨ ਕਰਨਲ ਬਾਠ ਦੀ ਪਤਨੀ ਨੇ ਇੱਕ ਇੰਟਰਵਿਊ ਦੌਰਾਨ ਇਤਰਾਜ਼ ਜਤਾਇਆ ਸੀ ਕਿ ਚੰਡੀਗੜ੍ਹ ਪੁਲੀਸ ਵੱਲੋਂ ਇਸ ਮਾਮਲੇ ਵਿਚ ਹੁਣ ਤੱਕ ਇੱਕ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਕਰਨ ਬਾਠ ਦੇ ਪਰਿਵਾਰ ਵੱਲੋਂ ਕਾਫ਼ੀ ਸਮੇਂ ਤੋਂ ਮੰਗ ਕੀਤੀ ਜਾ ਰਾਹੀ ਸੀ ਕਿ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪੀ ਜਾਵੇ ਜਾਂ ਐੱਸਆਈਟੀ ਨੂੰ ਬਦਲ ਦਿੱਤਾ ਜਾਵੇ।

Advertisement

ਕਰਨਲ ਬਾਠ ਨੇ ਪਹਿਲਾਂ ਪਾਈ ਪਟੀਸ਼ਨ ਵਿੱਚ ਕਿਹਾ ਸੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ ’ਤੇ 13-14 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ‘ਬੇਰਹਿਮੀ ਨਾਲ’ ਹਮਲਾ ਕੀਤਾ ਗਿਆ ਸੀ। ਉਨ੍ਹਾਂ ਇੰਸਪੈਕਟਰ-ਰੈਂਕ ਦੇ ਪੰਜਾਬ ਪੁਲੀਸ ਦੇ ਚਾਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਮੁਲਾਜ਼ਮਾਂ ’ਤੇ ਬਿਨਾਂ ਕਿਸੇ ਭੜਕਾਹਟ ਦੇ ਉਨ੍ਹਾਂ ਉੱਤੇ ਹਮਲਾ ਕਰਨ, ਉਨ੍ਹਾਂ ਦਾ ਅਧਿਕਾਰਤ ਆਈਡੀ ਕਾਰਡ ਅਤੇ ਮੋਬਾਈਲ ਫੋਨ ਖੋਹਣ ਅਤੇ ਝੂਠੇ ਮੁਕਾਬਲਿਆਂ ਦੀਆਂ ਧਮਕੀਆਂ ਦੇਣ ਦਾ ਦੋਸ਼ ਲਗਾਇਆ ਸੀ।

Advertisement