ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਨਿਖੇਧੀ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ, ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ...
Advertisement
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ, ਸੁਸ਼ੀਲ ਦੁਸਾਂਝ ਅਤੇ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਕੁਹਾੜ ਨੇ ਇੱਥੋਂ ਜਾਰੀ ਸਾਂਝੇ ਬਿਆਨ ਵਿਚ ਕਿਹਾ ਕਿ ਪੰਜਾਬ ਦੀ ਮਾਂ-ਬੋਲੀ ਨੂੰ ਉਸ ਦੇ ਆਪਣੇ ਘਰ ਵਿੱਚ ਹੀ ਬੇਗਾਨਾ ਕਰਨ ਦੀ ਇਹ ਸਾਜ਼ਿਸ਼ ਅਤਿ ਨਿੰਦਣਯੋਗ ਹੈ। ਕੇਂਦਰੀ ਪੰਜਾਬੀ ਲੇਖਕ ਸਭਾ ਨੇ ਮੰਗ ਕੀਤੀ ਕਿ ਆਧਾਰ ਕਾਰਡਾਂ ’ਤੇ ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ ’ਤੇ ਬਹਾਲ ਕੀਤਾ ਜਾਵੇ।
Advertisement
Advertisement