ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੜਾ ਲਹਾਉਣ ਦੀ ਨਿਖੇਧੀ

ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ, ਸਿਆਸੀ ਅਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਬੀਤੇ ਦਿਨੀਂ ਰਾਜਸਥਾਨ ਦੇ ਜੈਪੁਰ ਵਿਚ ਪੂਰਨਿਮਾ ਯੂਨੀਵਰਸਿਟੀ ਵਿੱਚ ਅਧਿਕਾਰੀਆਂ ਵੱਲੋਂ ਪੇਪਰ ਮੌਕੇ ਤਰਨ ਤਾਰਨ ਦੀ ਗੁਰਸਿੱਖ ਗੁਰਪ੍ਰੀਤ ਕੌਰ ਦੇ ਕੜਾ ਤੇ ਕਿਰਪਾਨ ਉਤਰਵਾਉਣ ਦੀ ਕਾਰਵਾਈ...
Advertisement

ਅਕਾਲੀ ਦਲ ਅੰਮ੍ਰਿਤਸਰ ਦੇ ਮੁੱਖ ਬੁਲਾਰੇ, ਸਿਆਸੀ ਅਤੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ ਨੇ ਬੀਤੇ ਦਿਨੀਂ ਰਾਜਸਥਾਨ ਦੇ ਜੈਪੁਰ ਵਿਚ ਪੂਰਨਿਮਾ ਯੂਨੀਵਰਸਿਟੀ ਵਿੱਚ ਅਧਿਕਾਰੀਆਂ ਵੱਲੋਂ ਪੇਪਰ ਮੌਕੇ ਤਰਨ ਤਾਰਨ ਦੀ ਗੁਰਸਿੱਖ ਗੁਰਪ੍ਰੀਤ ਕੌਰ ਦੇ ਕੜਾ ਤੇ ਕਿਰਪਾਨ ਉਤਰਵਾਉਣ ਦੀ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਰਤ ਵਿਚ ਵੱਖ-ਵੱਖ ਧਰਮਾਂ, ਕੌਮਾਂ, ਭਾਸ਼ਾਵਾਂ ਨੂੰ ਮੰਨਣ ਵਾਲੇ ਲੋਕ ਹਨ ਪਰ ਸਿੱਖ ਕੌਮ ਨੂੰ ਨਿਸ਼ਾਨਾ ਬਣਾ ਕੇ ਸਿੱਖੀ ਕਕਾਰਾਂ ਅਤੇ ਸਿੱਖ ਮਰਯਾਦਾ ਦਾ ਘਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਲੜਕੀ ਦੇ ਕਕਾਰ ਲਹਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

Advertisement
Advertisement