ਕਾਲਜ ’ਚ ਸੈਮੀਨਾਰ ਕਰਵਾਇਆ
ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿੱਚ ਪ੍ਰਿੰਸੀਪਲ ਸੀਮਾ ਸੈਣੀ ਦੀ ਅਗਵਾਈ ਹੇਠ ਕਾਲਜ ਵੱਲੋਂ ਵਿਸ਼ਵ ਓਜ਼ੋਨ ਦਿਵਸ ਦਿਵਸ ਮਨਾਇਆ ਗਿਆ। ਇਸ ਕਾਲਜ ਦੇ ਬੀਏ ਭਾਗ ਪਹਿਲਾ, ਦੂਜਾ ਅਤੇ ਤੀਜਾ ਦੇ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਭਾਗ ਦੇ ਮੁਖੀ ਪ੍ਰੋਫੈਸਰ...
Advertisement
ਸਰਕਾਰੀ ਸ਼ਿਵਾਲਿਕ ਕਾਲਜ ਨਯਾ ਨੰਗਲ ਵਿੱਚ ਪ੍ਰਿੰਸੀਪਲ ਸੀਮਾ ਸੈਣੀ ਦੀ ਅਗਵਾਈ ਹੇਠ ਕਾਲਜ ਵੱਲੋਂ ਵਿਸ਼ਵ ਓਜ਼ੋਨ ਦਿਵਸ ਦਿਵਸ ਮਨਾਇਆ ਗਿਆ। ਇਸ ਕਾਲਜ ਦੇ ਬੀਏ ਭਾਗ ਪਹਿਲਾ, ਦੂਜਾ ਅਤੇ ਤੀਜਾ ਦੇ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਭਾਗ ਦੇ ਮੁਖੀ ਪ੍ਰੋਫੈਸਰ ਬਲਜਿੰਦਰ ਕੌਰ ਨੇ ਦੱਸਿਆ ਇਸ ਸਮਾਗਮ ਦੌਰਾਨ ‘ਫਰੋਮ ਸਾਇੰਸ ਟੂ ਗਲੋਬਲ ਐਕਸ਼ਨ’ ਵਿਸ਼ੇ ਅਧੀਨ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਇਸ ਮੁਕਾਬਲੇ ’ਚ ਰੁਪਿੰਦਰ ਕੌਰ ਨੇ ਪਹਿਲਾ, ਜਸਮੀਨ ਸੈਣੀ ਨੇ ਦੂਜਾ ਅਤੇ ਤਮੰਨਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਸਮਾਗਮ ਵਿੱਚ ਜੱਜ ਦੀ ਭੂਮਿਕਾ ਡਾ. ਕਮਲੇਸ਼ ਕੁਮਾਰੀ ਵੱਲੋਂ ਨਿਭਾਈ ਗਈ। ਇਸ ਮੌਕੇ ਸੀਨੀਅਰ ਪ੍ਰੋ. ਗੁਰਮੀਤ ਕੌਰ, ਡਾ. ਬਿੰਦੂ ਸ਼ਰਮਾ ਅਤੇ ਹਰਪ੍ਰੀਤ ਕੌਰ (ਨਾਨ ਟੀਚਿੰਗ) ਆਦਿ ਹਾਜ਼ਰ ਸਨ।-ਪੱਤਰ ਪ੍ਰੇਰਕ
Advertisement
Advertisement
×