ਚੰਡੀਗੜ੍ਹ (ਪੱਤਰ ਪ੍ਰੇਰਕ): ਪੰਜਾਬ ਯੂਨੀਵਰਸਿਟੀ ਵੱਲੋਂ ਚੰਡੀਗੜ੍ਹ ਦੇ ਕਾਲਜਾਂ ਵਿੱਚ ਕਰਵਾਏ ਜਾਣ ਵਾਲੇ ਬੀ.ਐੱਡ. ਕੋਰਸਾਂ ਦੇ ਦਾਖਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 22 ਸਤੰਬਰ ਤੋਂ ਵਧਾ ਕੇ 25 ਸਤੰਬਰ ਕਰ ਦਿੱਤੀ ਗਈ ਹੈ। ਵਧੇਰੇ ਜਾਣਕਾਰੀ ਲਈ ਵਿਦਿਆਰਥੀਆਂ ਨੂੰ ਪੀ.ਯੂ. ਦੀ ਵੈੱਬਸਾਈਟ ਦੇਖਣ ਦੀ ਸਲਾਹ ਦਿੱਤੀ ਗਈ ਹੈ।