DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਕਮੇਟੀ ਵੱਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੈਂਪ

ਸ਼ਸ਼ੀ ਪਾਲ ਜੈਨ ਖਰੜ, 24 ਮਾਰਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਰਾਮ ਭਵਨ, ਖਰੜ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਸਮਾਜਿਕ ਭਲਾਈ ਅਤੇ ਜ਼ਰੂਰਤਮੰਦਾਂ...

  • fb
  • twitter
  • whatsapp
  • whatsapp
featured-img featured-img
ਖੂਨਦਾਨ ਕਰਦੇ ਹੋਏ ਕਾਂਗਰਸ ਕਮੇਟੀ ਦੇ ਮੈਂਬਰ।
Advertisement

ਸ਼ਸ਼ੀ ਪਾਲ ਜੈਨ

ਖਰੜ, 24 ਮਾਰਚ

Advertisement

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਰਾਮ ਭਵਨ, ਖਰੜ ਵਿਖੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਖੂਨਦਾਨ ਕੈਂਪ ਲਾਇਆ ਗਿਆ। ਇਹ ਕੈਂਪ ਸਮਾਜਿਕ ਭਲਾਈ ਅਤੇ ਜ਼ਰੂਰਤਮੰਦਾਂ ਦੀ ਮਦਦ ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਸ਼ਰਧਾਂਜਲੀ ਦੇਣ ਲਈ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ 135 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਮੌਕੇ ਨੌਜਵਾਨਾਂ, ਸਮਾਜਿਕ ਕਾਰਕੁਨਾਂ, ਕਾਂਗਰਸ ਵਰਕਰਾਂ ਅਤੇ ਵਿਦਿਆਰਥੀਆਂ ਨੇ ਖੂਨਦਾਨ ਕੀਤਾ। ਮੈਕਸ ਹਸਪਤਾਲ ਮੁਹਾਲੀ ਦੇ ਡਾਕਟਰਾਂ ਦੀ ਟੀਮ, ਡਾ. ਤਰੁਣ ਸਰਮਾ ਦੀ ਅਗਵਾਈ ਹੇਠ ਮੌਜੂਦ ਰਹੀ ਅਤੇ ਖੂਨ ਦਾਨੀਆਂ ਦਾ ਚੈਕ-ਅੱਪ ਕਰਕੇ ਇਹ ਯਕੀਨੀ ਬਣਾਇਆ ਗਿਆ ਕਿ ਖੂਨਦਾਨ ਸੁਰੱਖਿਅਤ ਅਤੇ ਵਿਗਿਆਨਕ ਤਰੀਕੇ ਨਾਲ ਹੋਵੇ। ਖੂਨਦਾਨ ਕੈਂਪ ਵਿੱਚ ਉੱਪ ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ, ਯੂਥ ਕਾਂਗਰਸ ਖਰੜ ਦੇ ਪ੍ਰਧਾਨ ਐਡਵੋਕੇਟ ਮਨਜਿੰਦਰ ਸਿੰਘ ਅਤੇ ਪੰਜਾਬ ਯੂਥ ਕਾਂਗਰਸ ਦੇ ਸਕੱਤਰ ਜਸਕੀਰਤ ਸਿੰਘ ਰਤੀਆ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਪਹੁੰਚੇ।

ਰੋਟਰੀ ਕਲੱਬ ਦੇ ਸਾਬਕਾ ਪ੍ਰਧਾਨ ਨੇ 27ਵੀਂ ਵਾਰ ਖੂਨ ਦਾਨ ਕੀਤਾ

ਖੂਨ ਦਾਨ ਕਰਦੇ ਹੋਏ ਰੋਟੇਰੀਅਨ ਅਜਮੇਰ ਸਿੰਘ ਲੋਦੀਮਾਜਰਾ।

ਰੂਪਨਗਰ (ਜਗਮੋਹਨ ਸਿੰਘ): ਜ਼ਿਲ੍ਹਾ ਯੂਥ ਕਲੱਬਜ਼ ਤਾਲਮੇਲ ਕਮੇਟੀ ਰੂਪਨਗਰ ਵੱਲੋਂ ਸਰਦਾਰ ਭਗਤ ਸਿੰਘ, ਰਾਜਗੁਰੂ , ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਾਇਆ ਗਿਆ। ਇਸ ਕੈਂਪ ਦੌਰਾਨ 95 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਮੌਕੇ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਅਜਮੇਰ ਸਿੰਘ ਲੋਦੀ ਮਾਜਰਾ ਨੇ 27ਵੀਂ ਵਾਰ ਖੂਨ ਦਾਨ ਕੀਤਾ।

Advertisement
×