DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Congress: ਕਾਂਗਰਸੀਆਂ ਨੇ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ

ਅਨੁਸੂਚਿਤ ਜਾਤੀਆਂ ਨਾਲ ਕਥਿਤ ਵਿਤਕਰੇ ਅਤੇ ਕਾਂਗਰਸ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਵਿਰੁੱਧ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਪ੍ਰਧਾਨ...

  • fb
  • twitter
  • whatsapp
  • whatsapp
featured-img featured-img
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਹੋਰ ਪੁਤਲਾ ਫੂਕਦੇ ਹੋਏ। -ਫੋਟੋ: ਸੂਦ
Advertisement

ਅਨੁਸੂਚਿਤ ਜਾਤੀਆਂ ਨਾਲ ਕਥਿਤ ਵਿਤਕਰੇ ਅਤੇ ਕਾਂਗਰਸ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਵਿਰੁੱਧ ਕਾਂਗਰਸ ਆਗੂਆਂ ਅਤੇ ਵਰਕਰਾਂ ਨੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਫ਼ਤਹਿਗੜ੍ਹ ਸਾਹਿਬ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਕੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ। ਸ੍ਰੀ ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹਮੇਸ਼ਾ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਲੋਕਾਂ ਨਾਲ ਵਿਤਕਰੇ ਵਾਲਾ ਰਵੱਈਆ ਅਪਣਾਇਆ ਗਿਆ ਹੈ। ਉਨ੍ਹਾਂ ਉੱਤਰਾਖੰਡ ਵਿੱਚ ‘ਸ਼ੁੱਧੀਕਰਨ’ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਜਿਹੀਆਂ ਗੱਲਾਂ ਸਮਾਜ ਵਿੱਚ ਜਾਤ-ਪਾਤ ਨੂੰ ਉਤਸ਼ਾਹਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਦੀ ਥਾਂ ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਰਜ ਕਰ ਲਿਆ। ਉਨ੍ਹਾਂ ਇਹ ਕੇਸ ਰੱਦ ਕਰ ਕੇ ਅਸਲ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਜੇ ਕੇਸ ਰੱਦ ਨਾ ਕੀਤਾ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ, ਸੀਨੀਅਰ ਆਗੂ ਡਾ. ਨਰੇਸ਼ ਚੌਹਾਨ, ਗੁਰਮੁਖ ਸਿੰਘ ਪੰਡਰਾਲੀ, ਗੁਲਸ਼ਨ ਰਾਏ ਬੌਬੀ, ਗੁਰਪ੍ਰੀਤ ਸਿੰਘ ਲਾਲੀ, ਧਰਮਿੰਦਰ ਸਿੰਘ ਨਬੀਪੁਰ, ਗੁਰਭੇਜ ਸਿੰਘ, ਐਡਵੋਕੇਟ ਗੁਰਜੀਤ ਸਿੰਘ ਮਾਰਬਾ, ਅਮੀ ਚੰਦ ਭਟੇੜੀ, ਹੈਰੀ ਵਜੀਰਾਵਾਦ, ਚੇਅਰਮੈਨ ਲਖਵਿੰਦਰ ਸਿੰਘ, ਕੁਲਵੰਤ ਸਿੰਘ ਅਤੇ ਹਰਦੀਪ ਸਿੰਘ ਹਾਜ਼ਰ ਸਨ।

Advertisement

Advertisement
Advertisement
×