ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਜੂਨ
ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪ ਦੂਬੇ ਨੇ ਵਾਤਾਵਰਨ ਦਿਵਸ ਮੌਕੇ ਯੂਟੀ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖ ਕੇ ਸ਼ਹਿਰ ਵਿੱਚ ਚੱਲ ਰਹੇ ਸਰਕਾਰੀ ਵਾਹਨਾਂ ਨੂੰ ਇਲੈਕਟ੍ਰਿਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਟੀ ਪ੍ਰਸ਼ਾਸਨ ਵੱਲੋਂ ਵਾਤਾਵਰਨ ਸੁਰੱਖਿਆ ਦੇ ਨਾਮ ‘ਤੇ ਵਾਹਨਾਂ ਨੂੰ ਇਲੈਕਟ੍ਰਿਕ ਕਰਨ ਦਾ ਫੈਸਲਾ ਆਮ ਲੋਕਾਂ ਸਿਰ ਥੋਪਿਆ ਜਾ ਰਿਹਾ ਹੈ, ਜਦੋਂਕਿ ਪਹਿਲਾਂ ਯੂਟੀ ਪ੍ਰਸ਼ਾਸਨ ਖੁਦ ਆਪਣੇ ਸਾਰੇ ਵਾਹਨਾਂ ਨੂੰ ਇਲੈਕਟ੍ਰਿਕ ਕਰੇ। ਉਸ ਤੋਂ ਬਾਅਦ ਆਮ ਨਾਲੋਂ ਲਈ ਆਦੇਸ਼ ਜਾਰੀ ਕੀਤੇ ਜਾਣ। ਸ੍ਰੀਮਤੀ ਦੂਬੇ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਪਿਛਲੇ ਦਿਨੀਂ ਖਰੀਦੇ ਗਏ ਵਾਹਨ ਡੀਜ਼ਲ ਜਾਂ ਬਿਜਲੀ ਤੋਂ ਚੱਲ ਰਹੇ ਹਨ।