DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਨੇ Navjot Kaur Sidhu ਨੂੰ ਪਾਰਟੀ ਵਿੱਚੋਂ ਕੱਢਿਆ

ਇਕ ਹਫਤਾ ਪਹਿਲਾਂ ਸਾਬਕਾ ਵਿਧਾਇਕ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਸੀ

  • fb
  • twitter
  • whatsapp
  • whatsapp
Advertisement

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸੀ ਆਗੂ ਡਾਕਟਰ ਨਵਜੋਤ ਕੌਰ ਸਿੱਧੂ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸਾਫ਼ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਹੈ।

ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਸਸਪੈਂਡ ਕੀਤਾ ਗਿਆ ਸੀ। ਉਹ ਅੱਜ ਇਥੇ ਜੰਡਿਆਲਾ ਗੁਰੂ ਵਿਖੇ ਰੱਖੀ ਇੱਕ ਰੈਲੀ ਵਿੱਚ ਸ਼ਾਮਿਲ ਹੋਣ ਲਈ ਪੁੱਜੇ ਸਨ। ਇਸ ਦੌਰਾਨ ਉਹ ਸਾਬਕਾ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰ ਪੁੱਜੇ ਸਨ, ਜਿੱਥੇ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਉਨ੍ਹਾਂ ਡਾਕਟਰ ਸਿੱਧੂ ਦੀ ਪਾਰਟੀ ਵਿੱਚ ਮੌਜੂਦਾ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਸ ਨੂੰ ਪਾਰਟੀ ਵਿੱਚੋਂ ਬਾਹਰ ਕਰਨ ਦੀ ਪੁਸ਼ਟੀ ਕੀਤੀ।

Advertisement

ਪੰਜਾਬ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕੇ ਸੂਬੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਉਨ੍ਹਾਂ ਜਲੰਧਰ ਵਿਖੇ ਹੋਏ ਕਤਲ ਦਾ ਹਵਾਲਾ ਵੀ ਦਿੱਤਾ।

Advertisement

ਉਨ੍ਹਾਂ ਦੱਸਿਆ ਕਿ ਕਾਂਗਰਸ ਵੱਲੋਂ ਦੇਸ਼ ਭਰ ਵਿੱਚ ਮਗਨਰੇਗਾ ਦਾ ਸਰੂਪ ਬਦਲਣ ਦੇ ਰੋਸ ਵਜੋਂ ਦੇਸ਼ ਭਰ ਵਿੱਚ ਭਾਜਪਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ ,ਜਿਸ ਤਹਿਤ ਅੱਜ ਜੰਡਿਆਲਾ ਗੁਰੂ ਵਿੱਚ ਵੀ ਰੋਸ ਰੈਲੀ ਹੈ।

Advertisement
×