DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

politics: ਕਾਂਗਰਸ ਨੇ ਦੇਸ਼ ’ਚ ਚੌਥੇ ਸੂਬੇ ’ਚ ਬਣਾਈ ਸਰਕਾਰ: ਲੱਕੀ

ਦੇਸ਼ ਵਿੱਚ ਲੰਘੇ ਦਿਨ ਆਏ ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੇ ਕੇਰਲਾ ਵਿੱਚ ਸਪਸ਼ਟ ਬਹੁਮਤ ਨਾਲ ਸਰਕਾਰ ਬਣਾਈ ਹੈ। ਅੱਜ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਕੇਰਲਾ ’ਚ ਪਾਰਟੀ ਦੀ ਜਿੱਤ ਦੀ ਖੁਸ਼ੀ ਵਿੱਚ ਸੈਕਟਰ 35 ਸਥਿਤ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਕਾਂਗਰਸ ਦੇ ਆਗੂ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ।
Advertisement

ਦੇਸ਼ ਵਿੱਚ ਲੰਘੇ ਦਿਨ ਆਏ ਪੰਜ ਸੂਬਿਆਂ ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਕਾਂਗਰਸ ਪਾਰਟੀ ਨੇ ਕੇਰਲਾ ਵਿੱਚ ਸਪਸ਼ਟ ਬਹੁਮਤ ਨਾਲ ਸਰਕਾਰ ਬਣਾਈ ਹੈ। ਅੱਜ ਚੰਡੀਗੜ੍ਹ ਕਾਂਗਰਸ ਦੇ ਆਗੂਆਂ ਨੇ ਕੇਰਲਾ ’ਚ ਪਾਰਟੀ ਦੀ ਜਿੱਤ ਦੀ ਖੁਸ਼ੀ ਵਿੱਚ ਸੈਕਟਰ 35 ਸਥਿਤ ਪਾਰਟੀ ਦਫ਼ਤਰ ’ਚ ਜਸ਼ਨ ਮਨਾਇਆ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚ ਐੱਸ ਲੱਕੀ ਤੇ ਹੋਰ ਵੱਡੀ ਗਿਣਤੀ ਆਗੂਆਂ ਨੇ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਇਆ। ਸ੍ਰੀ ਲੱਕੀ ਨੇ ਕਿਹਾ ਕਿ ਕਾਂਗਰਸ ਨੇ ਕੇਰਲਾ ਵਿੱਚ ਜਿੱਤ ਦੇ ਨਾਲ ਹੀ ਦੇਸ਼ ’ਚ ਚੌਥੇ ਰਾਜ ਵਿੱਚ ਸਰਕਾਰ ਬਣਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਰਲਾ ਵਿੱਚ ਭਾਜਪਾ ਸਿਰਫ਼ ਤਿੰਨ ਸੀਟਾਂ ’ਤੇ ਸਿਮਟ ਕੇ ਰਹਿ ਗਈ ਹੈ। ਤਮਿਲ ਨਾਡੂ ਵਿੱਚ ਕਾਂਗਰਸ ਨੇ ਡੀ ਐੱਮ ਕੇ ਨਾਲ ਮਿਲ ਕੇ ਦੂਜਾ ਸਥਾਨ ਹਾਸਲ ਕੀਤਾ। ਸ੍ਰੀ ਲੱਕੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਭਾਜਪਾ ਨੇ ਸਰਕਾਰ ਬਨਾਉਣ ਲਈ ਚੋਣ ਕਮਿਸ਼ਨ ਦੀ ਦੁਰਵਰਤੋਂ ਕੀਤੀ ਹੈ, ਜਿਸ ਨੇ ਵੱਡੀ ਗਿਣਤੀ ਵੋਟਾਂ ਕੱਟੀਆਂ ਸਨ। ਇਸ ਤੋਂ ਇਲਾਵਾ ਮਮਤਾ ਬੈਨਰਜੀ ਨੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨਾਲ ਗੱਠਜੋੜ ਨਹੀਂ ਕੀਤਾ। ਜੇਕਰ ਮਮਤਾ ਬੈਨਰਜੀ ਨੇ ਗੱਠਜੋੜ ਕੀਤਾ ਹੁੰਦਾ ਤਾਂ ਪੱਛਮੀ ਬੰਗਾਲ ਵਿੱਚ ਵੀ ਸਰਕਾਰ ਟੀ ਐੱਮ ਸੀ ਤੇ ਕਾਂਗਰਸ ਨੇ ਬਣਾਉਣੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਵਿੱਚ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ।

Advertisement
Advertisement
×