ਲੈਂਡ ਪੂਲਿੰਗ ਨੀਤੀ ਰੱਦ ਹੋਣ ’ਤੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਖੁਸ਼ੀ ’ਚ ਲੱਡੂ ਵੰਡੇ ਗਏ। ਆਗੂਆਂ ਨੇ ਇਸ ਨੂੰ ਪੰਜਾਬ ਦੇ ਮਿਹਨਤਕਸ਼ ਕਿਸਾਨਾਂ ਦੀ ਜਿੱਤ ਦੱਸਿਆ ਅਤੇ ਕਿਸਾਨਾਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ।
ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਨੇ ਕਿਸਾਨ ਵਿਰੋਧੀ ਬਿਲ ਲਿਆ ਕੇ ਪੰਜਾਬ ਦੀ ਕਿਸਾਨੀ ਨੂੰ ਖ਼ਤਮ ਕਰਨ ਦੀ ਚਾਲ ਚੱਲੀ ਸੀ ਇਸੇ ਤਰ੍ਹਾਂ ਹੁਣ ‘ਆਪ’ ਨੇ ਇਹ ਚਾਲ ਚੱਲੀ ਸੀ। ਉਨ੍ਹਾਂ ਕਿਹਾ ਕਿ ਪਰ ਭਾਜਪਾ ਵਾਂਗ ‘ਆਪ’ ਨੂੰ ਵੀ ਕਿਸਾਨ ਵਿਰੋਧੀ ਫ਼ੈਸਲੇ ਤੋਂ ਵਾਪਸ ਮੁੜਨਾ ਪਿਆ ਹੈ। ਜੀਤੀ ਪਡਿਆਲਾ ਨੇ ਕਿਹਾ ਇਹ ਕਿਸਾਨਾਂ ਅਤੇ ਪੰਜਾਬ ਦੇ ਲੋਕਾਂ ਦੀ ਵੱਡੀ ਜਿੱਤ ਹੈ। ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਨੀਤੀ ਸੀ।
ਇਸ ਮੌਕੇ ਪੰਜਾਬ ਕਿਸਾਨ ਸੈੱਲ ਦੇ ਜਨਰਲ ਸਕੱਤਰ ਬਲਜੀਤ ਸਿੰਘ ਅਕਾਲਗੜ੍ਹ, ਸਰਪੰਚ ਬਲਕਾਰ ਸਿੰਘ ਦੁਸਾਰਨਾ, ਸਾਬਕਾ ਸਰਪੰਚ ਹਰਜੀਤ ਸਿੰਘ ਢਕੋਰਾਂ, ਕਾਂਗਰਸੀ ਆਗੂ ਹਰਜੀਤ ਸਿੰਘ ਰੋਮੀ, ਸਾਬਕਾ ਸਰਪੰਚ ਨਰਦੇਵ ਸਿੰਘ ਬਿੱਟੂ ਭੂਪਨਗਰ, ਸਰਪੰਚ ਬਲਦੇਵ ਸਿੰਘ ਕਰਤਾਰਪੁਰ, ਪ੍ਰਧਾਨ ਜਤਿੰਦਰ ਸਿੰਘ ਆਦਿ ਹਾਜ਼ਰ ਸਨ।