ਕਾਂਗਰਸ ਨੇ 2017-22 ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ: ਅਮਨ ਅਰੋੜਾ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਅਰੋੜਾ ਨੇ ਕਿਹਾ ਕਿ ਸਾਲ 2017 ਤੋਂ 2022 ਤੱਕ ਸੱਤਾ ਵਿੱਚ ਰਹੀ...
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕੀਤੇ। ਅਰੋੜਾ ਨੇ ਕਿਹਾ ਕਿ ਸਾਲ 2017 ਤੋਂ 2022 ਤੱਕ ਸੱਤਾ ਵਿੱਚ ਰਹੀ ਕਾਂਗਰਸ ਸਰਕਾਰ ਨੇ ਜਨਤਾ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਸੀ, ਜਦੋਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਜ਼ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਆਪਣੀਆਂ ਲਗਭਗ ਸਾਰੀਆਂ ਗਾਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਉਨ੍ਹਾਂ ਵਿਅੰਗ ਕਰਦਿਆਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਸਰਕਾਰ ਦੀ ਚਾਰ ਸਾਲਾਂ ਦੀ ਬਿਹਤਰੀਨ ਕਾਰਗੁਜ਼ਾਰੀ ’ਤੇ ਚਰਚਾ ਕਰਨ ਤੋਂ ਭੱਜ ਰਹੀ ਹੈ।
ਅਮਨ ਅਰੋੜਾ ਨੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਾਂਗਰਸ ਨੇ 2017 ਵਿੱਚ ‘ਘਰ-ਘਰ ਨੌਕਰੀ’ ਦੇਣ ਅਤੇ ਬੇਰੁਜ਼ਗਾਰਾਂ ਨੂੰ 2500 ਰੁਪਏ ਮਹੀਨਾ ਭੱਤਾ ਦੇਣ ਦਾ ਵਾਅਦਾ ਕੀਤਾ ਸੀ, ਜੋ ਸਿਰਫ਼ ਕਾਗਜ਼ਾਂ ਤੱਕ ਹੀ ਸੀਮਤ ਰਿਹਾ।
ਇਸ ਦੇ ਉਲਟ, 'ਆਪ' ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ 63,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੇ ਰਾਜ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੋਈ ਸੁਧਾਰ ਨਹੀਂ ਹੋਇਆ ਸੀ, ਜਦੋਂਕਿ ਮੌਜੂਦਾ ਸਰਕਾਰ ਨੇ ਇਨ੍ਹਾਂ ਖੇਤਰਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਅਰੋੜਾ ਅਨੁਸਾਰ, ਵਿਰੋਧੀ ਧਿਰ ਕੋਲ ਕੋਈ ਠੋਸ ਮੁੱਦਾ ਨਹੀਂ ਹੈ, ਇਸ ਲਈ ਉਹ ਸਿਰਫ਼ ਹੰਗਾਮਾ ਕਰਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੀ ਹੈ।

