ਕਾਂਗਰਸ ਵੱਲੋਂ ‘ਵੋਟ ਚੋਰੀ’ ਵਿਰੁੱਧ ਮੋਮਬੱਤੀ ਮਾਰਚ
ਇੱਥੋਂ ਦੀ ਕਾਂਗਰਸ ਵੱਲੋਂ ਅੱਜ ਸੈਕਟਰ-42 ਵਿੱਚ ‘ਵੋਟ ਚੋਰੀ’ ਵਿਰੁੱਧ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਸਦ ਮੈਂਬਰ ਮਨੀਸ਼ ਤਿਵਾੜੀ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਸ਼ਿਰਕਤ...
Advertisement
ਇੱਥੋਂ ਦੀ ਕਾਂਗਰਸ ਵੱਲੋਂ ਅੱਜ ਸੈਕਟਰ-42 ਵਿੱਚ ‘ਵੋਟ ਚੋਰੀ’ ਵਿਰੁੱਧ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਦੌਰਾਨ ਸੰਸਦ ਮੈਂਬਰ ਮਨੀਸ਼ ਤਿਵਾੜੀ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ, ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਸਣੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ। ਮਨੀਸ਼ ਤਿਵਾੜੀ ਨੇ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਖੁਲਾਸੇ ਨਾਲ ਚੋਣ ਕਮਿਸ਼ਨ ਤੋਂ ਸਾਰਿਆਂ ਦਾ ਭਰੋਸਾ ਹਟ ਗਿਆ ਹੈ। ਉਨ੍ਹਾਂ ਕਿਹਾ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੱਡੇ ਪੱਧਰ ’ਤੇ ਵੋਟਾਂ ਦੀ ਹੇਰਾਫੇਰੀ ਕੀਤੀ ਗਈ ਹੈ। ਇਸੇ ਤਰ੍ਹਾਂ ਹੁਣ ਬਿਹਾਰ ਵਿੱਚ ਕੀਤਾ ਜਾ ਰਿਹਾ ਹੈ ਜਿੱਥੋਂ ਹੁਣ ਤੱਕ 65 ਲੱਖ ਲੋਕਾਂ ਦੇ ਨਾਮ ਵੋਟਰ ਸੂਚੀਆਂ ਵਿੱਚੋਂ ਹਟਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਗੈਰ ਭਾਜਪਾਈ ਵੋਟਾਂ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਵੋਟਰ ਸੂਚੀਆਂ ਵਿੱਚੋਂ ਬਾਹਰ ਕੀਤਾ ਜਾ ਰਿਹਾ ਹੈ।
Advertisement
Advertisement
×