ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਵੱਲੋਂ ਈਸੜੂ ਕਾਨਫੰਰਸ ਦੀ ਤਿਆਰੀ ਬਾਰੇ ਮੀਟਿੰਗ

ਰਣਦੀਪ ਨਾਭਾ ਨੇ ਕਾਂਗਰਸੀ ਕਾਰਕੁਨਾਂ ਦੀਆਂ ਡਿੳੂਟੀਆਂ ਲਾਈਆਂ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਰਣਦੀਪ ਸਿੰਘ ਨਾਭਾ। -ਫ਼ੋਟੋ: ਸੂਦ
Advertisement

ਪੰਜਾਬ ਦੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਈਸੜੂ ਵਿੱਚ ਕਾਂਗਰਸ ਪਾਰਟੀ ਵੱਲੋਂ ਪ੍ਰਭਾਵਸ਼ਾਲੀ ਕਾਨਫੰਰਸ ਕਰਕੇ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਉਹ ਕਾਨਫਰੰਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਥੇ ਵਰਨਣਯੋਗ ਹੈ ਕਿ ਕਾਂਗਰਸ ਹਾਈ ਕਮਾਂਡ ਵੱਲੋਂ ਰਣਦੀਪ ਸਿੰਘ ਨਾਭਾ ਨੂੰ ਕਾਨਫੰਰਸ ਦਾ ਇੰਚਾਰਜ ਬਣਾਇਆ ਗਿਆ ਹੈ ਅਤੇ ਇਸ ਦੀਆਂ ਤਿਆਰੀਆਂ ਸਬੰਧੀ ਰੱਖੀ ਮੀਟਿੰਗ ਵਿਚ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਪਾਇਲ, ਸਮਰਾਲਾ ਹਲਕੇ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਅਤੇ ਰਾਏਕੋਟ ਹਲਕੇ ਦੇ ਇੰਚਾਰਜ ਕਾਮਿਲ ਅਮਰ ਸਿੰਘ ਆਦਿ ਸ਼ਾਮਲ ਸਨ। ਉਨ੍ਹਾਂ ਹਲਕਾ ਕੋਆਰਡੀਨੇਟਰਾਂ ਅਤੇ ਇੰਚਾਰਜਾਂ ਨੂੰ ਇਸ ਕਾਨਫੰਰਸ ਵਿਚ ਵੱਧ-ਚੜ੍ਹ ਕੇ ਸ਼ਾਮਲ ਹੋਣ ਅਤੇ ਹੁਣ ਤੋਂ ਹੀ ਤਿਆਰੀਆਂ ਸਬੰਧੀ ਮੀਟਿੰਗਾਂ ਕਰਕੇ ਵਰਕਰਾਂ ਅਤੇ ਅਹੁਦੇਦਾਰਾਂ ਦੀਆਂ ਡਿਊਟੀਆਂ ਲਗਾਉਂਣ ਲਈ ਕਿਹਾ।

Advertisement
Advertisement