DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਾਂਗਰਸ ਨੇ ‘ਵੋਟ ਬਚਾਓ, ਦੇਸ਼ ਬਚਾਓ’ ਮਾਰਚ ਕੀਤਾ

ਚੋਣ ਕਮਿਸ਼ਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ; ਡੀ ਸੀ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ

  • fb
  • twitter
  • whatsapp
  • whatsapp
featured-img featured-img
ਮਾਰਚ ਕਰਦੇ ਹੋਏ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਤੇ ਵਰਕਰ।
Advertisement

ਇੰਡੀਆ ਗੱਠਜੋੜ ਦੇ ਸਹਿਯੋਗੀ ਦਲਾਂ ਨੇ “ਵੋਟ ਬਚਾਓ, ਦੇਸ਼ ਬਚਾਓ” ਦੇ ਸੱਦੇ ਨਾਲ ਮਾਰਚ ਕੱਢ ਕੇ ਚੋਣ ਕਮਿਸ਼ਨ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਆਪਣਾ ਵਿਰੋਧ ਦਰਜ ਕਰਵਾਇਆ।

ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਐੱਚ ਐੱਸ ਲੱਕੀ ਦੀ ਅਗਵਾਈ ਹੇਠ ਕੀਤੇ ਗਏ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਹੱਥ ਵਿੱਚ ਤਿਰੰਗਾ ਲੈ ਕੇ ਪ੍ਰਦਰਸ਼ਨਕਾਰੀ ਡੀ ਸੀ ਦਫ਼ਤਰ ਵੱਲ ਵਧੇ। ਡੀ ਸੀ ਦਫ਼ਤਰ ਤੋਂ ਕੁਝ ਦੂਰੀ ਪਹਿਲਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਮਾਰਚ ਨੂੰ ਰੋਕ ਦਿੱਤਾ। ਇਸ ਤੋਂ ਬਾਅਦ ਕਾਰਕੁਨਾਂ ਨੇ ਉੱਥੇ ਹੀ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ, ਚੋਣ ਕਮਿਸ਼ਨ ਅਤੇ ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਐੱਚ ਐੱਸ ਲੱਕੀ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਸਿਰਫ਼ ਚੋਣਾਂ ਕਰਵਾਉਣ ਨਾਲ ਨਹੀਂ, ਸਗੋਂ ਨਿਰਪੱਖ ਵੋਟਰ ਸੂਚੀ ਅਤੇ ਨਿਰਪੱਖ ਚੋਣ ਕਮਿਸ਼ਨ ਨਾਲ ਸੁਰੱਖਿਅਤ ਰਹਿੰਦਾ ਹੈ। ਅੱਜ ਚੋਣ ਕਮਿਸ਼ਨ ਦੀ ਨਿਰਪੱਖਤਾ ’ਤੇ ਗੰਭੀਰ ਸਵਾਲ ਖੜ੍ਹੇ ਹੋ ਚੁੱਕੇ ਹਨ।

Advertisement

ਉਨ੍ਹਾਂ ਕਿਹਾ ਕਿ ਐਸ ਆਈ ਆਰ ਦੇ ਨਾਮ ’ਤੇ ਕਰੋੜਾਂ ਵੋਟਰਾਂ ਦੀਆਂ ਵੋਟਾਂ ਵੋਟਰ ਸੂਚੀਆਂ ਵਿੱਚੋਂ ਹਟਾਏ ਜਾਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਜਿਸ-ਜਿਸ ਰਾਜ ਵਿੱਚ ਚੋਣਾਂ ਹੋਣ ਵਾਲੀਆਂ ਹੁੰਦੀਆਂ ਹਨ, ਉਸ ਤੋਂ ਪਹਿਲਾਂ ਐੱਸ ਆਈ ਆਰ ਦੀ ਪ੍ਰਕਿਰਿਆ ਸ਼ੁਰੂ ਕਰ ਕੇ ਵੋਟਰਾਂ ਦੇ ਅਧਿਕਾਰਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਅਤੇ ਇਸ ਨਾਲ ਇੱਕ ਵਿਸ਼ੇਸ਼ ਰਾਜਨੀਤਿਕ ਦਲ ਨੂੰ ਲਾਭ ਪਹੁੰਚਾਉਣ ਵਾਲਾ ਮਾਹੌਲ ਬਣਾਇਆ ਜਾ ਰਿਹਾ ਹੈ।

Advertisement

ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਅਤੇ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਵੋਟਰਾਂ ਦੇ ਅਧਿਕਾਰਾਂ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਇੰਡੀਆ ਗਠਜੋੜ ਵੱਲੋਂ ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਨਾਮ ਮੰਗ ਪੱਤਰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਗਿਆ ਜਿਸ ਵਿੱਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਅਤੇ ਚੋਣ ਕਮਿਸ਼ਨ ਦੀ ਨਿਰਪੱਖਤਾ ਅਤੇ ਸੰਸਥਾਗਤ ਭਰੋਸੇਯੋਗਤਾ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।

Advertisement
×