Congress: ਜੀਤੀ ਪਡਿਆਲਾ ਵੱਲੋਂ ਬਰੌਲੀ ਵਿੱਚ ਮੀਟਿੰਗ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪਿੰਡ ਬਰੌਲੀ ਵਿੱਚ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤ, ਕਾਨੂੰਨ ਵਿਵਸਥਾ ਅਤੇ ਲੋਕਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ। ਸ੍ਰੀ ਪਡਿਆਲਾ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ...
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਪਿੰਡ ਬਰੌਲੀ ਵਿੱਚ ਮੀਟਿੰਗ ਕੀਤੀ। ਇਸ ਮੌਕੇ ਪੰਜਾਬ ਦੇ ਮੌਜੂਦਾ ਹਾਲਾਤ, ਕਾਨੂੰਨ ਵਿਵਸਥਾ ਅਤੇ ਲੋਕਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ।
ਸ੍ਰੀ ਪਡਿਆਲਾ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਇਸ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਸਿਆਸੀ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਵਾਬਦੇਹੀ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਗੰਭੀਰ ਘਟਨਾਵਾਂ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ। ਸ੍ਰੀ ਪਡਿਆਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਂਦੀ ਰਹੀ ਹੈ। ਇਸ ਮੌਕੇ ਸੁਖਦੇਵ ਸਿੰਘ, ਸਰਪੰਚ ਪਰਮਜੀਤ ਸਿੰਘ, ਮਨਦੀਪ ਸਿੰਘ, ਰਵਿੰਦਰ ਸਿੰਘ, ਧਰਮ ਸਿੰਘ, ਸੁਖਦੇਵ ਸਿੰਘ ਫ਼ੌਜੀ, ਹਰਿੰਦਰ ਸਿੰਘ ਸ਼ਾਹਪੁਰ, ਸੱਤੀ ਅੰਧਹੇੜੀ, ਸਤਨਾਮ ਰੱਤੀਆ ਅਤੇ ਦਿਲਸ਼ਰਨ ਸਿੰਘ ਆਦਿ ਹਾਜ਼ਰ ਸਨ।

