ਕਾਂਗਰਸੀ ਆਗੂ ਨੇ ਵਰਕਰਾਂ ਦੀਆਂ ਸਮੱਸਿਆਵਾਂ ਸੁਣੀਆਂ
ਹਲਕੇ ਦੇ ਜੰਮਪਲ ਨੂੰ ਪਹਿਲ ਦੇ ਆਧਾਰ ’ਤੇ ਟਿਕਟ ਦੇਣ ਦੀ ਮੰਗ
Advertisement
ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਪਾਰਟੀ ਦੇ ਟਕਸਾਲੀ ਵਰਕਰਾਂ ਨਾਲ ਪਿੰਡ ਤੰਗੌਰੀ ਵਿੱਚ ਮੀਟਿੰਗ ਕੀਤੀ। ਇਸ ਮੌਕੇ ਗਰੀਬ ਸਿੰਘ, ਬਲਦੇਵ ਸਿੰਘ, ਮੇਜਰ ਸਿੰਘ, ਜਸਵੀਰ ਸਿੰਘ, ਜਸਪਾਲ ਸਿੰਘ ਕੁਰੜੀ, ਰਜਿੰਦਰ ਸਿੰਘ ਅਤੇ ਸਵਰਨ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪਹਿਲਵਾਨ ਅਮਰਜੀਤ ਸਿੰਘ ਗਿਲ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਹਰ ਵਰਗ ਦੇ ਲੋਕ ਦੁਖੀ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਸੂਬੇ ਦੇ ਟਕਸਾਲੀ ਵਰਕਰਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਮੁਹਾਲੀ ਤੋਂ ਪਾਰਟੀ ਦੇ ਜੰਮਪਲ ਨੂੰ ਟਿਕਟ ਦੇਣ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ। ਇਸ ਮੌਕੇ ਸੰਜੇ ਠਾਕੁਰ ਸੋਹਾਣਾ, ਜੱਸੀ ਸੁਹਾਣਾ, ਪ੍ਰਿੰਸ ਲਖਨੌਰ ਅਤੇ ਦੀਪਕ ਸ਼ਰਮਾ ਹਾਜ਼ਰ ਸਨ।
Advertisement
Advertisement
