DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਾਂਗਰਸ ਨੇ ਸੂਬੇ ਦੇ ਸਰਮਾਏ ਦੀ ਲੁੱਟ-ਖਸੁੱਟ ਕੀਤੀ: ਗੜ੍ਹੀ

‘ਆਪ’ ਆਗੂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ; ਹਲਕਾ ਵਿਧਾਇਕ ਦੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ

  • fb
  • twitter
  • whatsapp
  • whatsapp
featured-img featured-img
ਗੁਰਦੁਆਰੇ ਵਿੱਚ ਮੱਥਾ ਟੇਕਣ ਮਗਰੋਂ ਜਸਵੀਰ ਸਿੰਘ ਗੜ੍ਹੀ ਅਤੇ ਪਾਰਟੀ ਵਰਕਰ।
Advertisement

ਆਮ ਆਦਮੀ ਪਾਰਟੀ ਵੱਲੋਂ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਨਵੇਂ ਨਿਯੁਕਤ ਕੀਤੇ ਗਏ ਹਲਕਾ ਇੰਚਾਰਜ ਜਸਬੀਰ ਸਿੰਘ ਗੜ੍ਹੀ ਨੇ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਅਤੇ ਸ਼ਿਵ ਮੰਦਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਪਹਿਲਾਂ ਹਲਕੇ ਦੇ ਸੰਗਠਨ ਇੰਚਾਰਜ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਆਗੂਆਂ ਤੇ ਵਰਕਰਾਂ ਵੱਲੋਂ ਪਿੰਡ ਭੋਜੇਮਾਜਰਾ ਕੋਲ ਸ੍ਰੀ ਗੜ੍ਹੀ ਨੂੰ ਸਿਰੋਪਾਓ ਭੇਟ ਕਰ ਕੇ ਸਨਮਾਨਿਤ ਕੀਤਾ। ਇਸ ਮਗਰੋਂ ਵੱਡੇ ਕਾਫ਼ਲੇ ਦੇ ਰੂਪ ਵਿੱਚ ਸ੍ਰੀ ਗੜ੍ਹੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ, ਗੁਰਦੁਆਰਾ ਬਾਬਾ ਸੰਗਤ ਸਿੰਘ ਅਤੇ ਸ਼ਿਵ ਮੰਦਰ ਗਏ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਗੜ੍ਹੀ ਨੇ ਕਿਹਾ ਕਿ ਉਹ ਅੱਜ ਸ਼ਹੀਦਾਂ ਦੀ ਇਸ ਪਵਿੱਤਰ ਧਰਤੀ ’ਤੇ ਨਿਮਾਣੇ ਸਿੱਖ ਵਜੋਂ ਸਿਜਦਾ ਕਰਨ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ 6 ਮਹੀਨਿਆਂ ਵਿੱਚ ਹਲਕੇ ਦੇ ਹਰੇਕ ਪਿੰਡ ਅਤੇ ਘਰ-ਘਰ ਜਾ ਕੇ ‘ਆਪ’ ਸਰਕਾਰ ਦੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ 2027 ਵਿੱਚ ਮੁੜ ‘ਆਪ’ ਸਰਕਾਰ ਬਣਾਉਣ ਦੀ ਅਪੀਲ ਕੀਤੀ ਜਾਵੇਗੀ। ਕਾਂਗਰਸ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਿੱਧੀ ਲੜਾਈ ਕਾਂਗਰਸ ਪਾਰਟੀ ਨਾਲ ਹੈ, ਜਿਸ ਨੇ ਪੰਜਾਬ ਦੇ ਸਰਮਾਏ ਦੀ ਲੁੱਟ-ਖਸੁੱਟ ਕੀਤੀ। ਇਸ ਦੌਰਾਨ ਹਲਕਾ ਵਿਧਾਇਕ ਦੀ ਗ਼ੈਰ-ਹਾਜ਼ਰੀ ਚਰਚਾ ਦਾ ਵਿਸ਼ਾ ਬਣੀ ਰਹੀ। ਮੌਜੂਦਾ ਵਿਧਾਇਕ ਡਾ. ਚਰਨਜੀਤ ਸਿੰਘ ਦੀ ਗ਼ੈਰ-ਹਾਜ਼ਰੀ ਸਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਗੜ੍ਹੀ ਨੇ ਦੱਸਿਆ ਕਿ ਹਲਕੇ ਦੇ ਸੰਗਠਨ ਇੰਚਾਰਜ ਅਮਨਦੀਪ ਸਿੰਘ ਮਾਂਗਟ ਨੇ ਵਿਧਾਇਕ ਨਾਲ ਸੰਪਰਕ ਕੀਤਾ ਸੀ, ਜਿਸ ’ਤੇ ਉਨ੍ਹਾਂ ਦੋ ਦਿਨ ਬਾਹਰ ਹੋਣ ਬਾਰੇ ਦੱਸਿਆ ਸੀ ਤੇ ਇਸ ਕਾਰਨ ਉਹ ਪਹੁੰਚ ਨਹੀਂ ਸਕੇ। ਉਨ੍ਹਾਂ ਭਰੋਸਾ ਦਿੱਤਾ ਕਿ ਆਉਂਦੇ 15 ਦਿਨਾਂ ’ਚ ਵਿਧਾਇਕ ਸਮੇਤ ਸਮੂਹ ਅਹੁਦੇਦਾਰ ਇੱਕੋ ਮੰਚ ’ਤੇ ਇਕੱਠੇ ਦਿਖਾਈ ਦੇਣਗੇ। ਇਸ ਤੋਂ ਬਾਅਦ ਉਹ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਅਤੇ ਸ਼ਿਵ ਮੰਦਰ ਵਿੱਚ ਨਤਮਸਤਕ ਹੋਏ। ਇਸ ਮੌਕੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ ਪੀ, ਭੁਪਿੰਦਰ ਸਿੰਘ ਭੂਰਾ, ਐੱਨ ਪੀ ਰਾਣਾ, ਬਲਦੇਵ ਸਿੰਘ ਹਾਫ਼ਿਜ਼ਾਬਾਦ ਸਰਪੰਚ ਹਰਿੰਦਰ ਸਿੰਘ ਕਾਕਾ, ਕਿਸਾਨ ਆਗੂ ਜਤਿੰਦਰਪਾਲ ਸਿੰਘ ਜਿੰਦੂ, ਸ਼ਮਸ਼ੇਰ ਸਿੰਘ ਮੰਗੀ, ਸਰਪੰਚ ਨਿਰਮਲ ਸਿੰਘ, ਭਾਈ ਪਰਮਿੰਦਰ ਸਿੰਘ ਸੇਖੋਂ ਅਤੇ ਹਲਕੇ ਦੇ ਸੰਗਠਨ ਦੇ ਮੈਂਬਰ ਵੀ ਹਾਜ਼ਰ ਸਨ।

Advertisement
Advertisement
×