ਜਨ ਸੰਪਰਕ ਮੁਹਿੰਮ ਤਹਿਤ ਸ਼ੇਖਪੁਰਾ ’ਚ ਕਾਂਗਰਸ ਦੀ ਮੀਟਿੰਗ
ਲੋਕ ਹੁਣ ‘ਆਪ’ ਨੂੰ ਚੱਲਦਾ ਕਰਨ ਲਈ ਤਿਆਰ: ਜੀਤੀ ਪਡਿਆਲਾ
Advertisement
ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਜਨ ਸੰਪਰਕ ਮੁਹਿੰਮ ਤਹਿਤ ਨੇੜਲੇ ਪਿੰਡ ਸ਼ੇਖਪੁਰਾ ਵਿਖੇ ਭਰਵੀਂ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪਿੰਡ ਵਾਸੀਆਂ ਨੂੰ ਕਾਂਗਰਸ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਹੁਣ ਝੂਠੇ ਵਾਅਦੇ ਕਰਨ ਵਾਲੀ ‘ਆਪ’ ਨੂੰ ਚੱਲਦਾ ਕਰਨ ਦਾ ਮਨ ਬਣਾ ਚੁੱਕੇ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਹਲਕੇ ਦੀ ਤਾਜ਼ਾ ਸਥਿਤੀ ਬਾਰੇ ਟਿੱਪਣੀ ਕਰਦਿਆਂ ਕਿਹਾ ਵਿਧਾਇਕਾ ਅਨਮੋਲ ਗਗਨ ਮਾਨ ਅਤੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਅਸਤੀਫ਼ੇ ਦੇਣ ਦੇ ਘਟਨਾਕ੍ਰਮ ਕਿਸੇ ਸਿਧਾਂਤਕ ਮੁੱਦੇ ਕਰਕੇ ਨਹੀਂ, ਸਗੋਂ ਆਪਣੇ ਨਿੱਜੀ ਮੁਫ਼ਾਦਾਂ ਲਈ ਦਿੱਤੇ ਹਨ। ਉਨ੍ਹਾਂ ਕਿਹਾ ਕਿ ਹਲਕਾ ਖਰੜ ਦੀ ਜਨਤਾ ਨੇ ਅਨਮੋਲ ਗਗਨ ਮਾਨ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਿਆ ਸੀ ਪਰ ‘ਆਪ’ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰ ਸਕੀ। ਮੀਟਿੰਗ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਬਹਾਦਰ ਸਿੰਘ, ਸਤਿੰਦਰ ਸਿੰਘ ਸੱਤੀ, ਨੰਬਰਦਾਰ ਮਨਜੀਤ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ,ਜੁਝਾਰ ਸਿੰਘ,ਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
Advertisement
Advertisement