ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਹੜ੍ਹਾਂ ਦੀ ਤਬਾਹੀ ਕਾਰਨ ਲੋਕਾਂ ਦੀ ਮਦਦ ਲਈ ਕਾਂਗਰਸ ਵੀ ਅੱਗੇ ਆਈ ਹੈ। ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਸੂਬੇ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਅੱਜ ਵਿਧਾਨ ਸਭਾ ਵਿੱਚ ਪੰਜਾਬ ਕਾਂਗਰਸ ਦੇ ਦਫ਼ਤਰ ਸਕੱਤਰ ਏਸੀ ਕੌਸ਼ਿਕ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਦੇ ਨਾਮ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਹੈ।ਕੌਸ਼ਿਕ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਸਾਰੇ ਕਾਂਗਰਸੀ ਵਿਧਾਇਕਾਂ ਦੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਦਿੱਤੀ ਜਾਵੇ।