DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਨੇ ਸਿੱਖਾਂ ’ਤੇ ਜ਼ੁਲਮ ਕੀਤਾ: ਸ਼ਰਮਾ

ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਨੇ ਸੂਬਾ ਸਰਕਾਰ ’ਤੇ ਵੀ ਤਨਜ਼ ਕੱਸੇ

  • fb
  • twitter
  • whatsapp
  • whatsapp
featured-img featured-img
ਸਮਾਗਮ ’ਚ ਸ਼ਾਮਲ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂ।
Advertisement

ਭਾਜਪਾ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਸੂਰੇਵਾਲ ਵਿੱਚ ਪਾਰਟੀ ਦਾ 47ਵਾਂ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੰਬੋਧਨ ਦੌਰਾਨ ਅਸ਼ਵਨੀ ਸ਼ਰਮਾ ਨੇ ਕਾਂਗਰਸ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ 1984 ਵਿੱਚ ਸਿੱਖ ਕੌਮ ’ਤੇ ਜ਼ੁਲਮ ਢਾਹਿਆ ਗਿਆ ਸੀ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਿਆ ਹੈ ਜਦ ਕਿ ਭਾਜਪਾ ਨੇ ਮੁਲਕ ਨੂੰ ਜੋੜਨ ਦਾ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਨਸ਼ਿਆਂ, ਲਾਅ ਐਂਡ ਆਰਡਰ ਤੇ ਨਾਜਾਇਜ਼ ਖਣਨ ਦੇ ਮੁੱਦਿਆਂ ’ਤੇ ਘੇਰਿਆ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਘਟਣ ਦੀ ਬਜਾਏ ਵਧ ਰਹੀ ਹੈ ਤੇ ਕਾਨੂੰਨ-ਵਿਵਸਥਾ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ। ਚੋਣਾਂ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਪੰਜਾਬ ਵਿੱਚ ‘ਡਬਲ ਇੰਜਣ ਸਰਕਾਰ’ ਬਣਾਏਗੀ।

Advertisement
Advertisement
×