ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਂਗਰਸ ਦੀ ਮੁਹਾਲੀ ’ਚ ਅੱਜ ਹੋਣ ਵਾਲੀ ਰੈਲੀ ਲਈ ਤਿਆਰੀ

ਕਾਰਕੁਨਾਂ ਦੀਆਂ ਡਿੳੂਟੀਆਂ ਲਾਈਆਂ; ਭਾਰੀ ਇਕੱਠ ਹੋਣ ਦਾ ਦਾਅਵਾ
ਮੀਟਿੰਗ ਵਿੱਚ ਸ਼ਾਮਲ ਕਾਂਗਰਸੀ ਆਗੂ ਤੇ ਜੀਤੀ ਪਡਿਆਲਾ।
Advertisement

ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਖਰੜ ਦੇ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿੱਚ ਸੋਮਵਾਰ ਨੂੰ ਮੁਹਾਲੀ ਵਿੱਚ ਹੋਣ ਵਾਲੀ ਸੂਬਾ ਪੱਧਰੀ ਰੈਲੀ ਦੀ ਸਫ਼ਲਤਾ ਲਈ ਡਿਊਟੀਆਂ ਲਗਾਈਆਂ ਗਈਆਂ। ਆਗੂਆਂ ਨੇ ਰੈਲੀ ਵਿੱਚ ਰਿਕਾਰਡ ਤੋੜ ਇਕੱਠ ਦਾ ਦਾਅਵਾ ਕੀਤਾ ਕੀਤਾ। ਪਡਿਆਲਾ ਵਿਖੇ ਹੋਈ ਇਸ ਮੀਟਿੰਗ ਦੌਰਾਨ 21 ਜੁਲਾਈ ਨੂੰ ਗਮਾਡਾ ਦਫ਼ਤਰ ਮੁਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਰੋਸ ਪ੍ਰਦਰਸ਼ਨ ਸਬੰਧੀ ਤਿਆਰੀਆਂ ’ਤੇ ਵਿਚਾਰ ਵਟਾਂਦਰਾ ਹੋਇਆ ਅਤੇ ਵਰਕਰਾਂ ਦੀਆਂ ਰੋਸ ਪ੍ਰਦਰਸ਼ਨ ਵਿੱਚ ਪਹੁੰਚਣ ਲਈ ਡਿਊਟੀਆਂ ਲਗਾਈਆਂ ਗਈਆਂ। ਇਹ ਧਰਨਾ ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ। ਜੀਤੀ ਪਡਿਆਲਾ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ ਦੀ ਜ਼ਬਰਦਸਤੀ ਗ੍ਰਹਿਣ ਕਰਨ ਵਾਲੀ ਨੀਤੀ ਕਿਸਾਨਾਂ ਦੀ ਰੋਜ਼ੀ ਰੋਟੀ ਖੋਹਣ ਦੇ ਬਰਾਬਰ ਹੈ।

ਇਸ ਮੌਕੇ ਗੁਰਿੰਦਰ ਸਿੰਘ ਗਿੱਲ ਬਡਾਲਾ, ਸਾਬਕਾ ਕੌਂਸਲਰ ਮਲਾਗਰ ਸਿੰਘ, ਕੌਂਸਲਰ ਰਮਾਕਾਂਤ ਕਾਲੀਆ, ਡਾ. ਰਘਬੀਰ ਸਿੰਘ ਬੰਗੜ, ਸੁਖਦੇਵ ਸਿੰਘ ਬਰੌਲੀ, ਜਸਪ੍ਰੀਤ ਸਿੰਘ ਬਦਨਪੁਰ, ਯੂਥ ਕਾਂਗਰਸ ਹਲਕਾ ਖਰੜ ਦੇ ਪ੍ਰਧਾਨ ਮਨਜਿੰਦਰ ਸਿੰਘ, ਸਕੱਤਰ ਜਸਕੀਰਤ ਸਿੰਘ ਰਤੀਆ, ਦੀਪਕ ਗੌਤਮ ਜੱਗੀ, ਨੀਲੂ ਖਰੜ,ਨਰਿੰਦਰ ਸਿੰਘ ਰੰਮਾ, ਜਗਦੀਪ ਸਿੰਘ ਬਾਠ,ਪਰਵਿੰਦਰ ਸਿੰਘ ਸੈਣੀ ਅਤੇ ਹਰਵਿੰਦਰ ਸਿੰਘ ਕੰਗ ਵੀ ਹਾਜ਼ਰ ਸਨ।

Advertisement

ਸਰਕਾਰ ਦੀਆਂ ਅੱਖਾਂ ਖੋਲ੍ਹ ਦੇਵੇਗਾ ਇਕੱਠ: ਸਿੱਧੂ

ਐੱਸਏਐੱਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਕਾਂਗਰਸ ਪਾਰਟੀ ਵੱਲੋਂ ਨਵੀਂ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿਚ ਮੁਹਾਲੀ ਦੇ ਫੇਜ਼-8 ਦੇ ਗਮਾਡਾ ਦਫ਼ਤਰ ਸਾਹਮਣੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਭਲਕੇ ਸੋਮਵਾਰ ਨੂੰ ਧਰਨਾ ਦਿੱਤਾ ਜਾਵੇਗਾ। ਇਸ ਇਕੱਠ ਵਿਚ ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪਹੁੰਚ ਰਹੀ ਹੈ। ਬਲਬੀਰ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਧਰਨੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਧਰਨੇ ਵਿਚ ਮੁਹਾਲੀ ਹਲਕੇ ਤੋਂ ਹਜ਼ਾਰਾਂ ਕਿਸਾਨ ਸ਼ਿਰਕਤ ਕਰਨਗੇ। ਰੈਲੀ ਦਾ ਇਕੱਠ ਅਤੇ ਲੋਕਾਂ ਦਾ ਰੋਹ ਸਰਕਾਰ ਦੀਆਂ ਅੱਖਾਂ ਖੋਲ੍ਹ ਦੇਵੇਗਾ। ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਵੀ ਲੋਕਾਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੀਆਂ ਜ਼ਮੀਨਾਂ ਬਚਾਉਣ ਲਈ ਰੈਲੀ ਵਿਚ ਪਹੁੰਚਣ ਦਾ ਸੱਦਾ ਦਿੱਤਾ।

Advertisement