ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਅਕਤੂਬਰ
ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਉਮੀਦਵਾਰ ਮਲਿਕਾਰਜੁਨ ਖੜਗੇ ਬੁੱਧਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਸੈਕਟਰ-35 ਸਥਿਤ ਚੰਡੀਗੜ੍ਹ ਕਾਂਗਰਸ ਦੇ ਦਫ਼ਤਰ ਵਿੱਚ ਚੰਡੀਗੜ੍ਹ, ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਡੈਲੀਗੇਟਸ ਨਾਲ ਮੀਟਿੰਗ ਕਰਨਗੇ ਅਤੇ ਪ੍ਰਧਾਨਗੀ ਦੀ ਚੋਣ ਵਿੱਚ ਸਹਿਯੋਗ ਦੇਣ ਦੀ ਮੰਗ ਕਰਨਗੇ। ਮੀਟਿੰਗ ਵਿੱਚ ਕੁੱਲ 517 ਡੈਲੀਗੇਟ ਸ਼ਮੂਲੀਅਤ ਕਰਨਗੇ ਜੋ ਪਾਰਟੀ ਨੂੰ ਭਵਿੱਖ ਵਿੱਚ ਹੋਰ ਮਜ਼ਬੂਤ ਕਰਨ ਲਈ ਸੁਝਾਅ ਦੇਣਗੇ। ਚੰਡੀਗੜ੍ਹ ਕਾਂਗਰਸ ਦੇ ਬੁਲਾਰੇ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਖੜਗੇ ਨਾਲ ਮੀਟਿੰਗ ਵਿੱਚ ਅੰਬਿਕਾ ਸੋਨੀ, ਪਵਨ ਕੁਮਾਰ ਬਾਂਸਲ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਿਆਣਾ ਦੇ ਪ੍ਰਧਾਨ ਚੌਧਰੀ ਉਦੈ ਭਾਨ, ਪ੍ਰਤਾਪ ਸਿੰਘ ਬਾਜਵਾ, ਆਨੰਦ ਸ਼ਰਮਾ, ਹਰੀਸ਼ ਚੌਧਰੀ, ਰਵਨੀਤ ਬਿੱਟੂ ਆਦਿ ਕਾਂਗਰਸੀ ਆਗੂ ਸ਼ਮੂਲੀਅਤ ਕਰਨਗੇ।