ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਾਂਗਰਸ ਪ੍ਰਧਾਨ ਲੱਕੀ ਵੱਲੋਂ ਯੂਟੀ ਦੇ ਪ੍ਰਸ਼ਾਸਕ ਨਾਲ ਮੁਲਾਕਾਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 21 ਮਈ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਲੱਕੀ ਨੇ ਪ੍ਰਸ਼ਾਸਕ ਨਾਲ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ।...
ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਦੇ ਹੋਏ ਐੱਚਐੱਸ ਲੱਕੀ।
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 21 ਮਈ

Advertisement

ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਨੇ ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ੍ਰੀ ਲੱਕੀ ਨੇ ਪ੍ਰਸ਼ਾਸਕ ਨਾਲ ਸ਼ਹਿਰ ਦੇ ਵੱਖ-ਵੱਖ ਮੁੱਦਿਆਂ ਨੂੰ ਵਿਚਾਰਿਆ। ਸ੍ਰੀ ਲੱਕੀ ਨੇ ਪ੍ਰਸ਼ਾਸਕ ਨੂੰ ਸ਼ਹਿਰ ਵਿੱਚ ਧਾਰਮਿਕ ਸਥਾਨਾਂ ਨੂੰ ਢਾਹੁਣ ਵਿਰੁੱਧ ਲੋਕਾਂ ਦੇ ਮਨਾਂ ਵਿੱਚ ਪੈਦਾ ਹੋਈ ਨਾਰਾਜ਼ਗੀ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਪ੍ਰਸ਼ਾਸਕ ਤੋਂ ਮੰਗ ਕੀਤੀ ਕਿ ਧਾਰਮਿਕ ਸਥਾਨਾਂ ਨੂੰ ਢਾਹੁਣ ਦਾ ਮਸਲਾ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ ਅਤੇ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਸ੍ਰੀ ਲੱਕੀ ਨੇ ਨਗਰ ਨਿਗਮ ਵਿੱਚ ਪੈਦਾ ਹੋਏ ਵਿੱਤੀ ਸੰਕਟ ਦਾ ਮੁੱਦਾ ਵੀ ਪ੍ਰਸ਼ਾਸਕ ਮੂਹਰੇ ਚੁੱਕਿਆ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਆਰਥਿਕ ਸੰਕਟ ਵਿੱਚੋਂ ਬਾਹਰ ਕੱਢਣ ਲਈ ਵਿਸ਼ੇਸ਼ ਪੈਕੇਜ ਦੀ ਜ਼ਰੂਰਤ ਹੈ। ਇਸ ਲਈ ਕੇਂਦਰ ਸਰਕਾਰ ਜਾਂ ਯੂਟੀ ਪ੍ਰਸ਼ਾਸਨ ਨੂੰ ਚੰਡੀਗੜ੍ਹ ਨਗਰ ਨਿਗਮ ਲਈ ਵਿਸ਼ੇਸ਼ ਪੈਕੇਜ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਸ਼ਹਿਰ ਵਿੱਚ ਲਾਲ ਡੋਰੇ ਤੋਂ ਬਾਹਰ ਦੀ ਉਸਾਰੀਆਂ ਨੂੰ ਰੈਗੂਲਾਈਜ਼ ਕਰਨ ਅਤੇ ਸ਼ਹਿਰ ਵਿੱਚ ਲੈਂਡ ਪੂਲਿੰਗ ਪਾਲਸੀ ਨੂੰ ਲਾਗੂ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸ਼ਹਿਰ ਵਿੱਚ ਸ਼ੇਅਰ ਵਾਈਜ਼ ਪ੍ਰਾਪਰਟੀਆਂ ਦੀ ਰਜਿਸਟਰੀਆਂ ਮੁੜ ਤੋਂ ਸ਼ੁਰੂ ਕਰਨ ਅਤੇ ਹਾਊਸਿੰਗ ਬੋਰਡ ਤੇ ਉਦਯੋਗਪਤੀਆਂ ਨੂੰ ਭੇਜੇ ਨੋਟਿਸਾਂ ਦੇ ਮੁੱਦੇ ਦੀ ਢੁੱਕਵਾਂ ਹੱਲ ਕੱਢਣ ਦੀ ਮੰਗ ਕੀਤੀ। ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐੱਚਐੱਸ ਲੱਕੀ ਵੱਲੋਂ ਚੁੱਕੇ ਮਸਲਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਉਸ ਦਾ ਢੁਕਵਾਂ ਹੱਲ ਕੱਢਣ ਦਾ ਭਰੋਸਾ ਦਿਵਾਇਆ।

Advertisement