
ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ।
ਆਤਿਸ਼ ਗੁਪਤਾ
ਚੰਡੀਗੜ੍ਹ, 3 ਦਸੰਬਰ
ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਦਾਖਲੇ ਸਮੇਂ ਲਏ ਜਾਂਦੇ ਪਿੱਕ ਐਂਡ ਡਰਾਪ ਚਾਰਜਿਜ਼ ਖ਼ਿਲਾਫ਼ ਚੰਡੀਗੜ੍ਹ ਕਾਂਗਰਸ ਦਾ ਧਰਨਾ 6ਵੇਂ ਦਿਨ ਵੀ ਜਾਰੀ ਰਿਹਾ ਹੈ। ਅੱਜ ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ ਦੀਪਾ ਦੂਬੇ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਪ੍ਰਦਰਸ਼ਨ ਕੀਤਾ। ਦੀਪਾ ਦੂਬੇ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਰਾਤ ਨੂੰ ਸਫਰ ਕਰ ਕੇ ਵਾਪਸ ਆਉਣ ਵਾਲੀਆਂ ਔਰਤਾਂ, ਬਜ਼ੁਰਗਾਂ ਅਤੇ ਅਪਾਹਜ ਲੋਕਾਂ ਦੀ ਸੁਰੱਖਿਆ ਦੀ ਅਪੀਲ ਕੀਤੀ।
ਉਨ੍ਹਾਂ ਚੰਡੀਗੜ੍ਹ ਦੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਰਾਤ ਦੀਆਂ ਰੇਲ ਗੱਡੀਆਂ ਰਾਹੀਂ ਆਉਣ ਵਾਲੀਆਂ ਔਰਤਾਂ ਅਤੇ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਜਦੋਂ ਤੱਕ ਪਿਕ ਐਂਡ ਡਰਾਪ ਸਿਸਟਮ ਖਤਮ ਨਾ ਕੀਤਾ ਗਿਆ ਜਾਂ ਵਧੀਆਂ ਕੀਮਤਾਂ ਵਾਪਸ ਨਹੀਂ ਲਈਆਂ ਜਾਂਦੀਆਂ, ਉਦੋਂ ਤੱਕ ਚੰਡੀਗੜ੍ਹ ਯੂਥ ਕਾਂਗਰਸ ਅਤੇ ਚੰਡੀਗੜ੍ਹ ਕਾਂਗਰਸ ਦੇ ਸਾਰੇ ਮੋਰਚਿਆਂ ਵੱਲੋਂ ਵਿਰੋਧ ਜਾਰੀ ਰਹੇਗਾ।
ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਵੀ ਠਾਕੁਰ, ਮਮਤਾ ਰਾਣਾ, ਦੋਰਾਥੀ, ਸੁਮਨ ਲਤਾ, ਮਮਤਾ ਦੇਵੀ, ਅੰਜੂ, ਸਵਿਤਾ, ਸੋਨੀਆ ਗੁਰਬਾਚਲ, ਮੈਰੀ ਸਟੈਲਾ, ਹੀਰਾ ਦੇਵੀ, ਮੀਨਾਕਸ਼ੀ, ਵਿਸ਼ਾਲੀ, ਨਿਰਮਲ, ਨੰਦਿਨੀ ਅਤੇ ਯੂਥ ਕਾਂਗਰਸ ਤੋਂ ਮੁਕੇਸ਼ ਰਾਏ, ਉਮੇਸ਼ ਸੇਠੀ, ਮੁਕੇਸ਼ ਚੌਧਰੀ, ਸੁਲੇਮਾਨ ਤੇ ਜਸੀਮ ਆਦਿ ਹਾਜ਼ਰ ਸਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ