DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

GMADA Land Acquisition: ਕਿਸਾਨਾਂ ਦੀ ਹਮਾਇਤ ’ਚ ਕਾਂਗਰਸ ਦੀ ਰੈਲੀ ਅੱਜ

ਕਿਸਾਨਾਂ ਦੀ ਭੁੱਖ ਹਡ਼ਤਾਲ 12ਵੇਂ ਦਿਨ ਜਾਰੀ ਰਹੀ

  • fb
  • twitter
  • whatsapp
  • whatsapp
featured-img featured-img
ਗਮਾਡਾ ਦਫ਼ਤਰ ਅੱਗੇ ਭੁੱਖ ਹੜਤਾਲ ’ਤੇ ਬੈਠੇ ਹੋਏ ਪਿੰਡ ਕੁਰੜਾ ਦੇ ਕਿਸਾਨ। -ਫੋਟੋ: ਚਿੱਲਾ
Advertisement

ਗਮਾਡਾ ਵੱਲੋਂ ਦਰਜਨ ਤੋਂ ਵੱਧ ਪਿੰਡਾਂ ਦੀ 11 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਦੀ ਤੇਜ਼ੀ ਨਾਲ ਚਲਾਈ ਜਾ ਰਹੀ ਪ੍ਰਕਿਰਿਆ ਦੇ ਵਿਰੋਧ ਵਿਚ ਕਿਸਾਨਾਂ ਨੇ ਪਿਛਲੇ 12 ਦਿਨਾਂ ਤੋਂ ਗਮਾਡਾ ਦਫ਼ਤਰ ਮੂਹਰੇ ਭੁੱਖ ਹੜਤਾਲ ਆਰੰਭ ਕੀਤੀ ਹੋਈ ਹੈ। ਪਿੰਡਾਂ ਦੇ ਸੰਘਰਸ਼ੀ ਕਿਸਾਨਾਂ ਦੀ ਹਮਾਇਤ ਵਿਚ ਕਾਂਗਰਸ ਵੱਲੋਂ 6 ਅਪਰੈਲ ਨੂੰ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਹਲਕਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਪ੍ਰਤਾਪ ਸਿੰਘ ਬਾਜਵਾ ਸਮੇਤ ਹੋਰ ਲੀਡਰ ਸ਼ਾਮਲ ਹੋ ਰਹੇ ਹਨ।

ਸ੍ਰੀ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ ਉਹ ਮੁਹਾਲੀ ਹਲਕੇ ਦੇ ਸਾਰੇ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਗਮਾਡਾ ਵੱਲੋਂ ਜਬਰਦਸਤੀ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਵਿਰੁੱਧ ਲਾਮਬੰਦ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਸਵੇਰੇ ਦਸ ਵਜੇ ਤੋਂ ਬਾਰਾਂ ਵਜੇ ਤੱਕ ਹੋਣ ਵਾਲੀ ਇਸ ਰੈਲੀ ਵਿਚ ਵੱਡੀ ਪੱਧਰ ਤੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰ ਦੇ ਕੌਂਸਲਰ ਅਤੇ ਹੋਰ ਵਰਕਰ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਰਜ਼ੀ ਤੋਂ ਵਗੈਰ ਕਿਸੇ ਵੀ ਕੀਮਤ ਉੱਤੇ ਕਿਸਾਨਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਭਾਅ ਐਕੁਆਇਰ ਨਹੀਂ ਹੋਣ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਹਰ ਤਰਾਂ ਨਾਲ ਹਮਾਇਤ ਕਰੇਗੀ।

Advertisement

ਇਸੇ ਦੌਰਾਨ ਕਿਸਾਨਾਂ ਵੱਲੋਂ ਬਣਾਈ ਸੰਘਰਸ਼ ਕਮੇਟੀ ਵੱਲੋਂ ਆਰੰਭੀ ਭੁੱਖ ਹੜਤਾਲ ਤਹਿਤ ਅੱਜ ਪਿੰਡ ਕੁਰੜਾ ਦੇ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਭੁੱਖ ਹੜਤਾਲ ਰੱਖੀ। ਕਿਸਾਨਾਂ ਨੇ ਇਸ ਮੌਕੇ ਪੰਜਾਬ ਸਰਕਾਰ ਅਤੇ ਗਮਾਡਾ ਵਿਰੁੱਧ ਨਾਅਰੇਬਾਜ਼ੀ ਕੀਤੀ।

Advertisement

Advertisement
×