ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਂਗਰਸ ਨੇ ਮਨੀਸ਼ ਸਿਸੋਦੀਆ ਖ਼ਿਲਾਫ਼ ਕਾਨੂੰਨੀ ਕਾਰਵਾਈ ਮੰਗੀ

ਬਲਬੀਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਪੁਲੀਸ ਅਧਿਕਾਰੀਅਾਂ ਨੂੰ ਸੌਂਪੇ ਮੰਗ ਪੱਤਰ
ਬਲਬੀਰ ਸਿੱਧੂ ਅਤੇ ਜੀਤੀ ਪਡਿਆਲਾ ਮੁਹਾਲੀ ਵਿੱਚ ਐੱਸਪੀ(ਐੱਚ) ਰਮਨਦੀਪ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ। -ਫੋਟੋ: ਚਿੱਲਾ
Advertisement

ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਦੇ ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰ ਦੇ ਨਾਮ ਵਾਲੇ ਪੱਤਰ ਦੋਵੇਂ ਅਧਿਕਾਰੀਆਂ ਦੇ ਨੁਮਾਇੰਦਿਆਂ ਨੂੰ ਸੌਂਪੇ। ਕਾਂਗਰਸ ਨੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਦੇ ਆਗੂ ਮਨੀਸ਼ ਸਿਸੋਦੀਆ ਦੇ ਸਾਮ,ਦਾਮ,ਦੰਡ, ਭੇਦ, ਸੱਚ, ਝੂਠ ਆਦਿ ਟਿੱਪਣੀਆਂ ਨਾਲ ਦਿੱਤਾ ਗਿਆ ਭਾਸ਼ਨ ਭੜਕਾਊ ਸੀ ਅਤੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਅਤੇ ਐੱਫਆਈਆਰ ਦਰਜ ਕੀਤੀ ਜਾਵੇ

ਕਾਂਗਰਸ ਨੇ ਮੰਗ ਪੱਤਰ ਵਿਚ ਕਿਹਾ ਕਿ ਇਹ ਬਿਆਨ ਨਾ ਸਿਰਫ ਲੋਕਤੰਤਰ ਤੇ ਚੋਣ ਪ੍ਰਕਿਰਿਆ ਦੀ ਪਵਿੱਤਰਤਾ ਨੂੰ ਨੁਕਸਾਨ ਪਹੁੰਚਾਉਂਦਾ ਹੈ, ਸਗੋਂ ਸਮਾਜਿਕ ਸਾਂਤੀ ਅਤੇ ਕਾਨੂੰਨੀ ਵਿਵਸਥਾ ਨੂੰ ਵੀ ਖਤਰੇ ਵਿੱਚ ਪਾਉਂਦਾ ਹੈ। ਇਸ ਬਿਆਨ ਦੀ ਵੀਡੀਓ ਕਲਿੱਪ ਸੋਸਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜੋ ਕਿ ਸਬੂਤ ਦੇ ਤੌਰ ’ਤੇ ਦਰਜ ਕੀਤੀ ਗਈ ਹੈ।

Advertisement

ਇਸ ਮੌਕੇ ਬਲਬੀਰ ਸਿੰਘ ਸਿੱਧੂ ਨੇ ਮੰਗ ਕੀਤੀ ਕਿ ਮਾਮਲੇ ਦੀ ਇਮਾਨਦਾਰ ਅਤੇ ਵਿਆਪਕ ਜਾਂਚ ਕੀਤੀ ਜਾਵੇ, ਜਿਸ ਵਿੱਚ ਵੀਡੀਓ ਕਲਿੱਪ ਦੀ ਫੋਰੈਂਸਿਕ ਜਾਂਚ ਵੀ ਸ਼ਾਮਿਲ ਹੋਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅਜਿਹੇ ਬਿਆਨਾਂ ’ਤੇ ਰੋਕ ਨਾ ਲਾਈ ਗਈ ਤਾਂ ਇਹ ਆਉਣ ਵਾਲੀਆਂ ਚੋਣਾਂ ਦੌਰਾਨ ਪੰਜਾਬ ਵਿਚ ਸ਼ਾਂਤੀ ਭੰਗ ਕਰਨ ਅਤੇ ਕਾਨੂੰਨ ਵਿਵਸਥਾ ਵਿਗਾੜਨ ਦੇ ਖਤਰੇ ਨੂੰ ਜਨਮ ਦੇ ਸਕਦੇ ਹਨ। ਅਧਿਕਾਰੀਆਂ ਨੂੰ ਮਿਲੇ ਵਫ਼ਦ ਵਿਚ ਜਸਵਿੰਦਰ ਸਿੰਘ ਗੋਲਡੀ, ਰਮਾ ਕਾਂਤ ਕਾਲੀਆ, ਦਿਨੇਸ਼ ਗੌਤਮ, ਪਰਵਿੰਦਰ ਸਿੰਘ ਸੈਣੀ, ਸੰਜੀਵ ਟੰਡਨ, ਪਰਮਜੀਤ ਸਿੰਘ ਚੌਹਾਨ, ਇੰਦਰਜੀਤ ਸਿੰਘ ਖੋਖਰ ਆਦਿ ਸ਼ਾਮਲ ਸਨ।

Advertisement