DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਂਗਰਸ ਨੇ ਤਹਿਸੀਲ ਕੰਪਲੈਕਸ ਘੇਰਿਆ

ਇੱਥੇ ਪੁਲੀਸ ਵੱਲੋਂ ਬਲਾਕ ਕਾਂਗਰਸ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਹਿਮਾਂਸ਼ੂ ਟੰਡਨ, ਲੱਕੀ ਜਿਮ ਵਾਲਾ ਅਤੇ ਹਰਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਗੁੱਸੇ ਵਿੱਚ ਆਏ ਕਾਂਗਰਸੀ ਵਰਕਰਾਂ ਨੇ ਰੋਸ ਵਜੋਂ ਸਾਬਕਾ ਸਪੀਕਰ ਰਾਣਾ ਕੇ ਪੀ...

  • fb
  • twitter
  • whatsapp
  • whatsapp
featured-img featured-img
ਤਹਿਸੀਲ ਕੰਪਲੈਕਸ ਵਿੱਚ ਧਰਨਾ ਦਿੰਦੇ ਹੋਏ ਕਾਂਗਰਸੀ ਆਗੂ।
Advertisement

ਇੱਥੇ ਪੁਲੀਸ ਵੱਲੋਂ ਬਲਾਕ ਕਾਂਗਰਸ ਸ੍ਰੀ ਆਨੰਦਪੁਰ ਸਾਹਿਬ ਦੇ ਪ੍ਰਧਾਨ ਹਿਮਾਂਸ਼ੂ ਟੰਡਨ, ਲੱਕੀ ਜਿਮ ਵਾਲਾ ਅਤੇ ਹਰਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਗੁੱਸੇ ਵਿੱਚ ਆਏ ਕਾਂਗਰਸੀ ਵਰਕਰਾਂ ਨੇ ਰੋਸ ਵਜੋਂ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਦੀ ਅਗਵਾਈ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿੱਚ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਵਾਈ ਖ਼ਿਲਾਫ਼ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਸਪੀਕਰ ਰਾਣਾ ਕੇ ਪੀ ਸਿੰਘ ਨੇ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਿਸੇ ਵੀ ਸਰਕਾਰ ਦੇ ਕਾਰਜਕਾਲ ਦੌਰਾਨ ਕਦੇ ਵੀ ਧਾਰਾ 307 ਤਹਿਤ ਨਾਜਾਇਜ਼ ਪਰਚਾ ਨਹੀਂ ਹੋਇਆ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹਾ ਕਰਕੇ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਬਲਾਕ ਕਾਂਗਰਸ ਦੇ ਪ੍ਰਧਾਨ ਹਿਮਾਂਸ਼ੂ ਟੰਡਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਦੇ ਚੱਲਦਿਆਂ ਸਿਆਸੀ ਤੌਰ ’ਤੇ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਆਪਣੇ ਅੰਤਿਮ ਸਾਹਾਂ ’ਤੇ ਹੈ, ਇਸ ਲਈ ਕਿਸੇ ਵੀ ਸਿਆਸੀ ਦਬਾਅ ਹੇਠ ਆ ਕੇ ਆਮ ਲੋਕਾਂ ਨਾਲ ਧੱਕਾ ਨਾ ਕੀਤਾ ਜਾਵੇ। ਇਸ ਮੌਕੇ ਰਮੇਸ਼ ਦਸਗਰਾਂਈ, ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ, ਬੀਰ ਸਿੰਘ ਸ਼ਾਹਪੁਰ, ਸੁਰਜੀਤ ਢੇਰ, ਨਗਰ ਕੌਂਸਲ ਨੰਗਲ ਦੇ ਪ੍ਰਧਾਨ ਸੰਜੇ ਸਾਹਨੀ ਤੇ ਨਰਿੰਦਰ ਸੈਣੀ ਸਣੇ ਕਾਂਗਰਸੀ ਵਰਕਰ ਮੌਜੂਦ ਸਨ।

ਸ੍ਰੀ ਆਨੰਦਪੁਰ ਸਾਹਿਬ ਦੇ ਡੀ ਐੱਸ ਪੀ ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਹਿਮਾਂਸ਼ੂ ਟੰਡਨ ਸਮੇਤ ਦੋ ਹੋਰ ਵਿਅਕਤੀਆਂ ਖ਼ਿਲਾਫ਼ ਸ੍ਰੀ ਆਨੰਦਪੁਰ ਸਾਹਿਬ ਦੇ ਵਸਨੀਕ ਭਗਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਧਾਰਾ ਮਾਮਲਾ ਦਰਜ ਕੀਤਾ ਗਿਆ ਹੈ। ਡੀ ਐੱਸ ਪੀ ਨੇ ਦੱਸਿਆ ਕਿ ਭਗਜੀਤ ਸਿੰਘ ਪੁੱਤਰ ਕਿਸ਼ਨ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਹੈ ਕਿ ਅਗੰਮਪੁਰ ਕਰੱਸ਼ਰ ਜ਼ੋਨ ਵਿੱਚ ਹਿਮਾਂਸ਼ੂ ਟੰਡਨ ਵੱਲੋਂ ਉਸ ’ਤੇ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਗੋਲੀ ਉਸ ਦੇ ਕੰਨ ਦੇ ਬਿਲਕੁਲ ਨੇੜੇ ਤੋਂ ਲੰਘ ਗਈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Advertisement
×