ਕਿਸਾਨੀ ਮਸਲਿਆਂ ’ਤੇ ਚੋਣ ਲੜੇਗੀ ਕਾਂਗਰਸ: ਰਾਣਾ ਕੇਪੀ
ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਇੱਕਜੁਟ ਹੋ ਕੇ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਮੁੱਦੇ ਜਿਵੇਂ ਕਿ...
ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਇੱਕਜੁਟ ਹੋ ਕੇ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਮੁੱਦੇ ਜਿਵੇਂ ਕਿ ਬੇਰੁਜ਼ਗਾਰੀ, ਕਾਨੂੰਨ ਵਿਵਸਥਾ, ਪੰਜਾਬ ਦੀ ਆਰਥਿਕਤਾ, ਮੁਲਾਜ਼ਮਾਂ ਦੇ ਮਸਲੇ ਜਿਵੇਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕਰਨਾ, ਜਵਾਨੀ ਦੇ ਮਸਲੇ ਇਨ੍ਹਾਂ ਸਾਰੀਆਂ ਨੂੰ ਹੱਲ ਕਰਾਂਗੇ। ਉਨ੍ਹਾਂ ਪੰਜਾਬ ਕਾਂਗਰਸ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਪੂਰੀ ਜ਼ਿੰਮੇਵਾਰੀ ਨਾਲ ਪਾਰਟੀ ਲਈ ਕੰਮ ਕਰਨ ਦੀ ਅਪੀਲ ਕੀਤੀ।
Advertisementਪੂਰੀ ਮਿਹਨਤ ਨਾਲ ਕੰਮ ਕਰਾਂਗਾ: ਸ਼ਰਮਾ
Advertisement
ਜ਼ਿਲ੍ਹਾ ਰੂਪਨਗਰ ’ਚ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਸਵਨੀ ਸ਼ਰਮਾ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪਹ ਗਈ ਜ਼ਿੰਮੇਵਾਰੀ ਪੂਰੀ ਤਾਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਨਿਯੁਕਤੀ ਲਈ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਖੜਗੇ, ਰਾਹੁਲ ਗਾਂਧੀ, ਪੰਜਾਬ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ’ਚ ਇਮਾਨਦਾਰੀ ਨਾਲ ਕੰਮ ਕਰਨਗੇ।

