ਖੇਤੀ ਕਾਨੂੰਨਾਂ ਅਤੇ ਵਧੀਆਂ ਤੇਲ ਕੀਮਤਾਂ ਖ਼ਿਲਾਫ਼ ਕਾਂਗਰਸੀਆਂ ਵੱਲੋਂ ਮੁਜ਼ਾਹਰਾ

ਸਾਬਕਾ ਉਪ-ਮੁੱਖ ਮੰਤਰੀ ਚੰਦਰਮੋਹਨ ਦੀ ਅਗਵਾਈ ਹੇਠ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਖੇਤੀ ਕਾਨੂੰਨਾਂ ਅਤੇ ਵਧੀਆਂ ਤੇਲ ਕੀਮਤਾਂ ਖ਼ਿਲਾਫ਼ ਕਾਂਗਰਸੀਆਂ ਵੱਲੋਂ ਮੁਜ਼ਾਹਰਾ

ਸਾਬਕਾ ਉਪ ਮੁੱਖ ਮੰਤਰੀ ਚੰਦਰਮੋਹਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ ਤੇ ਵਰਕਰ। -ਫੋਟੋ: ਰਵੀ ਕੁਮਾਰ

ਪੀ.ਪੀ. ਵਰਮਾ

ਪੰਚਕੂਲਾ 22, ਫਰਵਰੀ

ਪੰਚਕੂਲਾ ਦੇ ਸੈਕਟਰ-15 ਦੇ ਵਿਸਨੋਈ ਭਵਨ ਵਿੱਚ ਸਾਬਕਾ ਉਪ ਮੁੱਖ ਮੰਤਰੀ ਚੰਦਰੋਮਹਨ ਦੀ ਅਗਵਾਈ ਹੇਠ ਅੱਜ ਕੇਂਦਰ ਵੱਲੋਂ ਹਾਲ ਹੀ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਗਏ ਵਾਧੇ ਅਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਵਿਸ਼ਨੋਈ ਭਵਨ ਵਿੱਚ ਹੋਏ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਚੰਦਰਮੋਹਨ ਨੇ ਇਲਾਕਾ ਵਾਸੀਆਂ ਅਤੇ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਵਿਰੋਧ ਜ਼ਾਹਰ ਕਰਦਿਆਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਵਧਾਈਆਂ ਕੀਮਤਾਂ ਵਾਪਸ ਲੈਣ ਦੀ ਮੰਗ ਕੀਤੀ।

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਬਣਾਏ ਗਏ ਤਿੰਨੇਂ ਖੇਤੀ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਲਈ ਲਿਆਂਦੇ ਗਏ ਹਨ ਅਤੇ ਪੂਰੇ ਦੇਸ਼ ਵਿੱਚ ਕਿਸੇ ਵੀ ਕਿਸਾਨ ਨੂੰ ਇਹ ਕਾਨੂੰਨ ਮਨਜ਼ੂਰ ਨਹੀਂ ਹਨ, ਜਦਕਿ ਕੇਂਦਰ ਵੱਲੋਂ ਹਿਹ ਕਾਨੂੰਨ ਕਿਸਾਨਾਂ ’ਤੇ ਜ਼ਬਰਦਸਤੀ ਥੋਪੇ ਜਾ ਰਹੇ ਹਨ। ਇਸ ਮੌਕੇ ਨਗਰ ਨਿਗਮ ਦੀ ਸਾਬਕਾ ਮੇਅਰ ਉਪਿੰਦਰ ਕੌਰ ਆਹਲੂਵਾਲਿਆ ਨੇ ਆਪਣੇ ਵਿਚਾਰ ਰੱਖਦਿਆਂ ਕਿਹਾ ਕਿ ਭਾਜਪਾ ਸਰਕਾਰ ਭਾਵੇਂ ਉਹ ਕੇਂਦਰ ਦੀ ਹੈ ਜਾਂ ਹਰਿਆਣਾ ਰਾਜ ਦੀ ਹੈ, ਉਹ ਕਿਸਾਨਾਂ ਲਈ ਦਮਨਕਾਰੀ ਨੀਤੀ ਅਪਣਾ ਰਹੀ ਹੈ ਤੇ ਤਿੰਨ ਖੇਤੀਬਾੜੀ ਕਾਨੂੰਨ ਜੋ ਕਿਸਾਨਾਂ ਲਈ ਬਣਾਏ ਗਏ ਹਨ, ਇਹ ਖੇਤਾਂ ਨੂੰ ਵੱਡੇ ਘਰਾਣਿਆਂ ਦੇ ਅਖ਼ਤਿਆਰ ਹੇਠ ਲਿਆਉਣ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਰਾਹੀਂ ਸਰਕਾਰ ਕੁਝ ਉਦਯੋਗਪਤੀਆਂ ਨੂੰ ਮੁਨਾਫਾ ਦੇਣਾ ਚਾਹੁੰਦੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਕਾਰਨ ਸਾਰੇ ਛੋਟੇ-ਵੱਡੇ ਕਿਸਾਨ ਇਨ੍ਹਾਂ ਘਰਾਣਿਆਂ ਦੇ ਗ਼ੁਲਾਮ ਹੋ ਜਾਣਗੇ। ਸ੍ਰੀਮਤੀ ਆਹਲੂਵਾਲਿਆਂ ਨੇ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਜ਼ੁਲਮਾਂ ਨੂੰ ਵੀ ਭਾਜਪਾ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਦਾ ਹੀ ਹਿੱਸਾ ਦੱਸਿਆ। ਇਸ ਮੌਕੇ ਕਾਂਗਰਸੀ ਆਗੂ ਸ਼ਸ਼ੀ ਸਰਮਾ ਤੇ ਹੇਮੰਤ ਕਿੰਗਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਆਗੂਆਂ ਦੀ ਅਗਵਾਈ ਹੇਠ ਸਮੂਹ ਵਰਕਰਾਂ ਨੇ ਕੇਂਦਰ ਸਰਕਾਰ ਵੱਲੋਂ ਤੇਲ ਕੀਮਤਾਂ ਵਿੱਚ ਕੀਤੇ ਗਏ ਵਾਧੇ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤਾ ਗਿਆ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All