ਨਿੱਜੀ ਪੱਤਰ ਪ੍ਰੇਰਕ
ਧੂਰੀ, 5 ਸਤੰਬਰ
ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਕਾਫ਼ੀ ਨਿੰਦਣਯੋਗ ਹੈ ਅਤੇ ਕਾਂਗਰਸ ਦੇ ਰਾਜ ਵਿੱਚ ਗੁੰਡਾ ਅਨਸਰਾਂ ਨੂੰ ਸਿਆਸੀ ਸ਼ਹਿ ਪ੍ਰਾਪਤ ਹੈ। ਇਸ ਤੋਂ ਇਲਾਵਾ ਸਰਕਾਰ ਦੇ ਸੰਤਰੀ ਤੋਂ ਲੈ ਕੇ ਮੰਤਰੀ ਤੱਕ ਹਰੇਕ ਵਿਅਕਤੀ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਧੱਸਿਆ ਹੋਇਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਬਕਾ ਵਿਧਾਇਕ ਬਾਬੂ ਪ੍ਰਕਾਸ਼ ਚੰਦ ਗਰਗ ਨੇ ਕਿਹਾ ਕਿ ਨਗਰ ਕੌਂਸਲਾਂ ਦੀ ਮਿਲੀ ਭੁਗਤ ਨਾਲ ਸਿਰਫ਼ ਵਿਧਾਇਕਾਂ ਦੀਆਂ ਟਾਈਲ ਫੈਕਟਰੀਆਂ ਦਾ ਹੀ ਮਾਲ ਵਿਕਾਸ ਕਾਰਜਾਂ ’ਤੇ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਇਸ ਭ੍ਰਿਸ਼ਟਾਚਾਰ ਦੀ ਜਾਂਚ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਨ ਮਗਰੋਂ ਕਰਵਾਈ ਜਾਵੇਗੀ।