ਆਤਿਸ਼ ਗੁਪਤਾ
ਚੰਡੀਗੜ੍ਹ, 22 ਅਪਰੈਲ
ਸਿਟੀ ਬਿਊਟੀਫੁੱਲ ਵਿੱਚ ਲਗਾਤਾਰ ਵਧ ਰਹੇ ਕਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਯੂਟੀ ਪ੍ਰਸ਼ਾਸਨ ਨੇ ਪਿਛਲੇ ਹਫ਼ਤੇ ਸ਼ਹਿਰ ਵਿੱਚ ਹਫ਼ਤਾਵਰੀ ਲੌਕਡਾਊਨ ਲਗਾ ਦਿੱਤਾ ਸੀ। ਇਹ ਲੌਕਡਾਊਨ ਇਸ ਹਫ਼ਤੇ ਵੀ ਲੱਗੇਗਾ ਜਾਂ ਨਹੀਂ। ਇਸ ਬਾਰੇ ਸ਼ੁੱਕਰਵਾਰ ਨੂੰ ‘ਵਾਰ ਰੂਮ’ ਦੀ ਮੀਟਿੰਗ ਵਿੱਚ ਮੁੜ ਵਿਚਾਰ ਕੀਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਯੂਟੀ ਦੇ ਪ੍ਰਸ਼ਾਸਕ ਸ੍ਰੀ ਵੀ.ਪੀ. ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਨੇ ਕੀਤਾ।