ਬੇਲਾ ਕਾਲਜ ’ਚ ਨਵੀਂ ਇਮਾਰਤ ਦੀ ਉਸਾਰੀ ਸ਼ੁਰੂ
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਵੱਲੋਂ ਰੱਖਿਆ ਗਿਆ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ...
Advertisement
ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੀ ਨਵੀਂ ਇਮਾਰਤ ਦੀ ਉਸਾਰੀ ਦਾ ਨੀਂਹ ਪੱਥਰ ਕਾਲਜ ਕਮੇਟੀ ਦੇ ਪ੍ਰਧਾਨ ਸੰਗਤ ਸਿੰਘ ਲੌਂਗੀਆ ਵੱਲੋਂ ਰੱਖਿਆ ਗਿਆ। ਡਾ. ਮਮਤਾ ਅਰੋੜਾ ਨੇ ਦੱਸਿਆ ਕਿ ਕਮੇਟੀ ਦੇ ਸਕੱਤਰ ਜਗਵਿੰਦਰ ਸਿੰਘ ਪੰਮੀ ਨੇ ਕਿਹਾ ਕਿ ਨਵੀਂ ਇਮਾਰਤ ਕਾਲਜ ਦੀ ਸਿੱਖਿਆ ਸਬੰਧੀ ਲੋੜਾਂ ਨੂੰ ਪੂਰਾ ਕਰੇਗੀ। ਕਾਲਜ ਕਮੇਟੀ ਦੇ ਮੈਨੇਜਰ ਸੁਖਵਿੰਦਰ ਸਿੰਘ ਵਿਸਕੀ ਨੇ ਯਕੀਨ ਦਿਵਾਇਆ ਕਿ ਕਾਲਜ ਦੀ ਤੱਰਕੀ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕਾਲਜ ਕਮੇਟੀ ਹਮੇਸ਼ਾ ਕੰਮ ਕਰਦੀ ਰਹੇਗੀ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਕਾਲਜ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਕਮੇਟੀ ਮੈਂਬਰ ਗੁਰਮੇਲ ਸਿੰਘ ਅਤੇ ਫਾਰਮੇਸੀ ਦੇ ਡਾਇਰੈਕਟਰ ਡਾ. ਸੈਲੇਸ਼ ਸ਼ਰਮਾ ਆਦਿ ਹਾਜ਼ਰ ਸਨ।
Advertisement
Advertisement
×