ਖੇਡ ਮੈਦਾਨ ਦੀ ਉਸਾਰੀ ਸ਼ੁਰੂ
ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜੇਰ ਵਿੱਚ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਖੇਡ ਮੈਦਾਨ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਖੇਡ ਮੈਦਾਨ ਦੇ ਬਣਨ ਨਾਲ ਇਲਾਕੇ ਨੂੰ ਬਹੁਤ ਫਾਇਦਾ ਮਿਲੇਗਾ। ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਵਿਕਾਸ...
Advertisement
ਹਲਕਾ ਫਤਹਿਗੜ੍ਹ ਸਾਹਿਬ ਦੇ ਪਿੰਡ ਭਮਾਰਸੀ ਜੇਰ ਵਿੱਚ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ ਖੇਡ ਮੈਦਾਨ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਖੇਡ ਮੈਦਾਨ ਦੇ ਬਣਨ ਨਾਲ ਇਲਾਕੇ ਨੂੰ ਬਹੁਤ ਫਾਇਦਾ ਮਿਲੇਗਾ। ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਵਿਕਾਸ ਕਾਰਜ ਦੀ ਲੜੀ ਤਹਿਤ ਭਮਾਰਸੀ ਜੇਰ ਦੇ ਖੇਡ ਮੈਦਾਨ ਦਾ ਕੰਮ ਲਗਪਗ 45 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਜਾ ਰਿਹਾ ਹੈ। ਗ੍ਰਾਮ ਪੰਚਾਇਤ ਨੇ ਵਿਧਾਇਕ ਦਾ ਸਨਮਾਨ ਕੀਤਾ। ਇਸ ਮੌਕੇ ਸਰਪੰਚ ਨਰਿੰਦਰ ਸਿੰਘ, ਵਰਿੰਦਰ ਸਿੰਘ, ਗੁਰਮੀਤ ਸਿੰਘ, ਕਮਲਜੀਤ ਸਿੰਘ, ਹਰਬੰਸ ਸਿੰਘ, ਭੁਪਿੰਦਰ ਕੌਰ, ਬਲਜੀਤ ਕੌਰ, ਰੱਜੀ (ਸਾਰੇ ਪੰਚ), ਮਹੰਤ ਗਣੇਸ਼ ਦਾਸ ਆਦਿ ਵੀ ਹਾਜ਼ਰ ਸਨ।
Advertisement
Advertisement
×

