ਆਰੀਆ ਸੰਸਥਾਵਾਂ ਦਾ ਯੋਗਦਾਨ ਅਹਿਮ: ਕੰੰਗ
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਰੀਆ ਸਮਾਜ ਨਾਲ ਸਬੰਧਤ ਸਿੱਖਿਅਕ ਸੰਸਥਾਵਾਂ ਜਿੱਥੇ ਸਾਡੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਰਹੀਆਂ ਹਨ, ਉਥੇ ਉਨ੍ਹਾਂ ਵਿੱਚ ਸੰਸਕਾਰ ਵੀ...
ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਇੱਥੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਰੀਆ ਸਮਾਜ ਨਾਲ ਸਬੰਧਤ ਸਿੱਖਿਅਕ ਸੰਸਥਾਵਾਂ ਜਿੱਥੇ ਸਾਡੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰ ਰਹੀਆਂ ਹਨ, ਉਥੇ ਉਨ੍ਹਾਂ ਵਿੱਚ ਸੰਸਕਾਰ ਵੀ ਪੈਦਾ ਕਰ ਰਹੀਆਂ ਹਨ। ਇਹ ਸੰਸਥਾਵਾਂ ਬੱਚਿਆਂ ਦੀ ਸ਼ਖਸੀਅਤ ਉਸਾਰੀ ਲਈ ਵੀ ਅਹਿਮ ਰੋਲ ਅਦਾ ਕਰ ਰਹੀਆਂ ਹਨ ।
ਉਹ ਅੱਜ ਇੱਥੇ ਆਰੀਆ ਕੰਨਿਆ ਵਿਦਿਆਲਿਆ ਵਿੱਚ ਆਰੀਆ ਸਮਾਜ ਦੇ ਸਾਲਾਨਾ ਸਮਾਗਮ ਮੌਕੇ ਇੱਕਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਭਾਰਤ ਵਿਕਾਸ ਪਰੀਸ਼ਦ ਚੈਰੀਟੇਬਲ ਟਰੱਸਟ ਚੰਡੀਗੜ੍ਹ ਦੇ ਪ੍ਰਧਾਨ ਜੈ ਦੱਤਾ ਜੀ ਮੁੱਖ ਮਹਿਮਾਨ ਸਨ। ਸ੍ਰੀ ਕੰਗ ਨੇ ਕਿਹਾ ਕਿ ਖਰੜ ਵਿੱਚ ਭਗਵਾਨ ਰਾਮ ਚੰਦਰ ਦੇ ਪੁਰਖਿਆਂ ਨਾਲ ਸਬੰਧਤ ਮਹਾਰਾਜਾ ਅੱਜ ਸਰੋਵਰ ਸਥਿਤ ਹੈ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਾਕਮ ਸਿੰਘ, ਖਰੜ ਦੇ ਐੱਮ.ਸੀ ਰਾਮ ਸਰੂਪ ਸ਼ਰਮਾ, ਬਿੱਟੂ ਜੈਨ, ਆਮ ਆਦਮੀ ਪਾਰਟੀ ਦੇ ਆਗੂ ਜਤਿੰਦਰ ਰਾਣਾ, ਅਵਤਾਰ ਸਿੰਘ ਐਡਵੋਕੇਟ, ਹਰਮੀਤ ਸਿੰਘ ਛਿੱਬਰ, ਆਰੀਆ ਸਮਾਜ ਦੇ ਪ੍ਰਧਾਨ ਵਿਕਾਸ ਗਰਗ, ਵਿਸ਼ਵਬੰਧੂ, ਜਤਿੰਦਰ ਗੁਪਤਾ ਰਿੰਕੂ ਮੌਜੂਦ ਸਨ।

