ਚੰਡੀਗੜ੍ਹ: ਪੁਲੀਸ ਨੇ ਇਕ ਨੌਜਵਾਨ ਨੂੰ ਕਮਾਨੀਦਾਰ ਚਾਕੂ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਦਿਵਿਆਸ਼ੂ ਵਾਸੀ ਪੰਚਕੂਲਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਮੌਲੀ ਜਾਗਰਾਂ ਦੀ ਪੁਲੀਸ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਮੱਖਣਮਾਜਰਾ ਸੜਕ ’ਤੇ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਕਮਾਨੀਦਾਰ ਚਾਕੂ ਬਰਾਮਦ ਹੋਇਆ। -ਟਨਸ