ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਰ, 10 ਜਨਵਰੀ
ਬਡਾਲੀ ਆਲਾ ਸਿੰਘ ਦੀ ਪੁਲੀਸ ਨੇ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਕੇਸ ਦਰਜ ਕੀਤਾ। ਭੱਠੇ ‘ਤੇ ਕੰਮ ਕਰਨ ਵਾਲੇ ਵਿਅਕਤੀ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਉਹ ਅਤੇ ਉਸ ਦੀ ਪਤਨੀ ਕੰਮ ਦੇ ਸਿਲਸਿਲੇ ‘ਚ ਘਰੋਂ ਬਾਹਰ ਸਨ। ਘਰ ਦੀ ਬਿਜਲੀ ਖਰਾਬ ਹੋਣ ਕਾਰਨ ਉਨ੍ਹਾਂ ਵੱਲੋਂ ਪ੍ਰਾਈਵੇਟ ਇਲੈਕਟ੍ਰੀਸ਼ਨ ਨੂੰ ਘਰ ਦੀ ਬਿਜਲੀ ਠੀਕ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੀ ਗੈਰਹਾਜ਼ਰੀ ‘ਚ ਸ਼ਾਮੀ ਇਲੈਕਟ੍ਰੀਸ਼ਨ ਕਮਲਜੀਤ ਸਿੰਘ ਰੋਡਾ ਉਨ੍ਹਾਂ ਦੇ ਘਰ ਆਇਆ ਅਤੇ ਉਸ ਨੇ ਲੜਕੀ ਨਾਲ ਛੇੜਛਾੜ ਕਰਦਿਆਂ ਅਸ਼ਲੀਲ ਹਰਕਤਾਂ ਕੀਤੀਆਂ। ਲੜਕੀ ਵੱਲੋਂ ਰੌਲਾ ਪਾਉਣ ’ਤੇ ਲੜਕੀ ਦੇ ਚਾਚਾ-ਚਾਚੀ ਮੌਕੇ ‘ਤੇ ਆ ਗਏ ਜਿਨ੍ਹਾਂ ਨੂੰ ਦੇਖ ਕੇ ਉਹ ਉੱਥੋਂ ਫਰਾਰ ਹੋ ਗਿਆ।