ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਭੈੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਸੈਕਟਰ-25 ’ਚ ਰੈਲੀ ਗਰਾਉਂਡ ਦੇ ਨਜ਼ਦੀਕ ਤੋਂ ਇਕ ਨੌਜਵਾਨ ਨੂੰ ਦੇਸੀ ਕੱਟੇ ਸਣੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ 25 ਸਾਲਾ ਸੋਮੀ ਵਾਸੀ ਸੈਕਟਰ-25 ਵਜੋਂ ਹੋਈ ਹੈ। ਜਿਸ ਨੂੰ ਕਾਬੂ ਕਰਕੇ ਥਾਣਾ ਸੈਕਟਰ-11 ਦੀ ਪੁਲੀਸ ਨੇ ਕੇਸ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-25 ਰੈਲੀ ਗਰਾਉਂਡ ਦੇ ਨਜ਼ਦੀਕ ਤੋਂ ਦੇਸੀ ਕੱਟਾ ਤੇ ਇਕ ਕਾਰਤੂਸ ਸਣੇ ਕਾਬੂ ਕੀਤਾ ਹੈ। ਏਐੱਸਆਈ ਰਵਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਪਹਿਲਾਂ ਵੀ ਕਤਲ ਦਾ ਕੇਸ ’ਚ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਹੈ। -ਟ੍ਰਿਬਿਊਨ ਨਿਊਜ਼ ਸਰਵਿਸ